HOME ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ 21 ਫਰਵਰੀ ਨੂੰ ਫ਼ਰੀਦਕੋਟ ਵਿਖੇ ਵਿਚਾਰ ਚਰਚਾ ਸਮਾਗਮ...

ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ 21 ਫਰਵਰੀ ਨੂੰ ਫ਼ਰੀਦਕੋਟ ਵਿਖੇ ਵਿਚਾਰ ਚਰਚਾ ਸਮਾਗਮ :-ਸ੍ਰੀ ਮਨਜੀਤ ਪੁਰੀ

ਫ਼ਰੀਦਕੋਟ  (ਸਮਾਜ ਵੀਕਲੀ)  (ਸ਼ਿਵਨਾਥ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਮੌਕੇ ‘ਮਾਂ-ਬੋਲੀ : ਸਮਰੱਥਾ, ਸਰੋਕਾਰ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਇਕ ਵਿਚਾਰ ਚਰਚਾ ਸਮਾਗਮ ਮਿਤੀ 21 ਫਰਵਰੀ 2026, ਸ਼ਨੀਵਾਰ ਨੂੰ ਸਵੇਰੇ 10.30 ਵਜੇ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਸਮਾਗਮ ਦੌਰਾਨ ਉੱਘੇ ਕਵੀ, ਅਨੁਵਾਦਕ ਅਤੇ ਚਿੰਤਕ ਸੁਖਜਿੰਦਰ ਵੱਲੋਂ ਮੁੱਖ ਸੁਰ ਭਾਸ਼ਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਸਿੱਧ ਸ਼ਾਇਰ ਵਿਜੇ ਵਿਵੇਕ, ਪ੍ਰਵਾਸੀ ਪੰਜਾਬੀ ਕਵੀ ਸੰਤੋਖ ਮਿਨਹਾਸ ਅਤੇ ਉੱਘੇ ਲੇਖਕ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਵੱਲੋਂ ਭਾਵਪੂਰਤ ਟਿੱਪਣੀਆਂ ਰਾਹੀਂ ਵਿਚਾਰ ਚਰਚਾ ਨੂੰ ਅੱਗੇ ਤੋਰਿਆ ਜਾਵੇਗਾ। ਸਮਾਗਮ ਦੌਰਾਨ ਸੁਰ ਆਂਗਣ ਗਰੁੱਪ ਦੇ ਕਲਾਕਾਰਾਂ ਵੱਲੋਂ ਸਾਹਿਤਕ ਗਾਇਨ ਵੀ ਪੇਸ਼ ਕੀਤਾ ਜਾਵੇਗਾ, ਜੋ ਦਰਸ਼ਕਾਂ ਲਈ ਖ਼ਾਸ ਆਕਰਸ਼ਣ ਹੋਵੇਗਾ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਮਾਂ-ਬੋਲੀ ਸਬੰਧੀ ਇਹ ਸੈਮੀਨਾਰ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਹਿਤ ਪ੍ਰੇਮੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਸਮੂਹ ਸਾਹਿਤਕਾਰਾਂ, ਸਾਹਿਤ ਅਤੇ ਕਲਾ ਪ੍ਰੇਮੀਆਂ ਅਤੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ। ਇਸ ਮੌਕੇ ਪ੍ਰੋ. ਰਾਜੇਸ਼ ਮੋਹਨ, ਪ੍ਰਿੰਸੀਪਲ ਸਰਕਾਰੀ ਕਾਲਜ ਆਫ ਐਜੂਕੇਸ਼ਨ ਅਤੇ ਕੰਵਰਜੀਤ ਸਿੰਘ ਸਿੱਧੂ, ਖੋਜ ਅਫ਼ਸਰ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੀ ਹਾਜ਼ਰ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਰਵਿਦਾਸ ਸੁਸਾਇਟੀ ਵੱਲੋਂ ਸਨਮਾਨ ਸਮਾਰੋਹ 22 ਨੂੰ : ਭਾਰਤੀ
Next articleਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਜ਼ਿਲਾ ਹੈਡਕੁਆਰਟਰ ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕ ਜ਼ੋਰਦਾਰ ਪ੍ਰਦਰਸ਼ਨ