ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਥਾਨਕ ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਵਿੱਚ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ । ਜਿਸ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਦੁਆਰਾ ਮਾਂ-ਬੋਲੀ ਦੇ ਮਹੱਤਵ ਨੂੰ ਦੱਸਦੇ ਹੋਏ ਰੋਲ ਪਲੇਅ ਪੇਸ਼ ਕੀਤਾ ਗਿਆ। ਸੀਨੀਅਰ ਵਿਦਿਆਰਥੀਆਂ ਨੇ ਵੱਖ-ਵੱਖ ਰਾਜਾਂ ਦੇ ਪਹਿਰਾਵੇ ਧਾਰਨ ਕਰਕੇ ਭਾਸ਼ਾ ਅਤੇ ਸਭਿਆਚਾਰ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਦੁਆਰਾ ਅੰਤਰਾਸ਼ਟਰੀ ਮਾਂ-ਬੋਲੀ ਨਾਲ ਸਬੰਧਤ ਕਵਿਤਾਵਾਂ, ਕਵਿਜ਼, ਨਾਅਰੇ ਅਤੇ ਭਾਸ਼ਨ ਵੀ ਪੇਸ਼ ਕੀਤਾ ਗਿਆ ਗਿਆ।
ਸਕੂਲ ਪ੍ਰਬੰਧਕ ਕਮੇਟੀ ਦੇ ਮੁੱਖੀ ਸ ਸੁਖਦੇਵ ਸਿੰਘ ਨਾਨਕਪੁਰ ਨੇ ਸਾਰਿਆਂ ਨੂੰ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ।ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਮਾਂ-ਬੋਲੀ 21 ਫਰਵਰੀ ਨੂੰ ਮਨਾਇਆ ਜਾਂਦਾ ਹੈ। 17 ਨਵੰਬਰ, 1999 ਨੂੰ ਯੁਨੇਸਕੋ ਨੇ ਇਸ ਨੂੰ ਮਾਨਤਾ ਦਿੱਤੀ। ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਹੈ ਕਿ ਵਿਸ਼ਵ ਵਿੱਚ ਭਾਸ਼ਾਈ ਅਤੇ ਸਭਿਆਚਾਰਕ ਵਖਰੇਵੇਂ ਨੂੰ ਵਧਾਵਾ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਇਸੇ ਤਰ੍ਹਾਂ ਹਰ ਗਤੀਵਿਧੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly