ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਪ੍ਰਮੁੱਖ ਪਰਉਪਕਾਰੀ ਸ਼ਖਸ਼ੀਅਤ ਸ੍ਰੀ ਸੁੱਖੀ ਬਾਠ ਅਤੇ ਉਹਨਾਂ ਦੀ ਟੀਮ ਵਲੋਂ ਰੂਪਨਗਰ ਵਿਖੇ ਹੋਏ ਅੰਤਰਰਾਸ਼ਟਰੀ ਪ੍ਰੋਜੈਕਟ ” ਨਵੀਆਂ ਕਲਮਾਂ – ਨਵੀਂ ਉਡਾਨ ” ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਨੂੰ ਸਾਹਿਤ ਨਾਲ਼ ਜੋੜਨ ਦੇ ਲਈ ਨਿਰੰਤਰ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੇ ਲਈ ਸਟੇਟ ਅਵਾਰਡੀ ਮਾਸਟਰ ਸੰਜੀਵ ਧਰਮਾਣੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋਜੈਕਟ ਦੀ ਰੂਪਨਗਰ ਜ਼ਿਲੇ ਦੀ ਪੁਸਤਕ ” ਨਵੀਆਂ ਕਲਮਾਂ – ਨਵੀਂ ਉਡਾਨ ” ਰਿਲੀਜ਼ ਕੀਤੀ ਗਈ। ਜਿਸ ਦੇ ਵਿੱਚ ਮਾਸਟਰ ਸੰਜੀਵ ਧਰਮਾਣੀ ਦੇ ਸਕੂਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਸੱਤ ਵਿਦਿਆਰਥੀਆਂ ਦੀਆਂ ਰਚਨਾਵਾਂ ਦਰਜ ਹਨ। ਇਹ ਦੱਸਣਯੋਗ ਹੈ ਕਿ ਮਾਸਟਰ ਸੰਜੀਵ ਧਰਮਾਣੀ ਇਸ ਪ੍ਰੋਜੈਕਟ ਦੇ ਵਿੱਚ ਬਤੌਰ ਸਹਾਇਕ – ਸੰਪਾਦਕ ਕੰਮ ਕਰ ਰਹੇ ਹਨ। ਇਸ ਮੌਕੇ ਮਾਸਟਰ ਸੰਜੀਵ ਧਰਮਾਣੀ ਨੇ ਪੰਜਾਬ ਭਵਨ ਸਰੀ ਕੈਨੇਡਾ ਦੀ ਸਮੁੱਚੀ ਟੀਮ ਅਤੇ ਸ਼੍ਰੀ ਸੁੱਖੀ ਬਾਠ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly