HOME ਅੰਤਰਰਾਸ਼ਟਰੀ ਮਹਿਲਾ ਦਿਵਸ “ਮਨਾਇਆ 

ਅੰਤਰਰਾਸ਼ਟਰੀ ਮਹਿਲਾ ਦਿਵਸ “ਮਨਾਇਆ 

6
ਨਵਾਂਸ਼ਹਿਰ, (ਸਮਾਜ ਵੀਕਲੀ)  (ਮਨੋਰੰਜਨ ਕਾਲੀਆ)   —ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਉਦਯੋਗਿਕ ਸਿਖਲਾਈ ਸੰਸਥਾ (ਔਰਤਾਂ), ਨਵਾਂਸ਼ਹਿਰ ਵਿਖੇ  ’ਅੰਤਰਰਾਸ਼ਟਰੀ ਮਹਿਲਾ ਦਿਵਸ “ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀਮਤੀ ਨੀਲਮ ਰਾਣੀ(ਪ੍ਰਿੰਸੀਪਲ) ਨੇ ਕੀਤੀ । ਇਸ ਮੌਕੇ ਤੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸੰਬੋਧਨ ਹੁੰਦਿਆ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਔਰਤਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਲਿੰਗ ਸਮਾਨਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਅੱਜ ਔਰਤਾਂ ਸਮਾਜ ਦਾ ਅਹਿਮ ਹਿੱਸਾ ਹਨ ਤੇ ਲਗਪਗ ਹਰ ਖੇਤਰ ‘ਚ ਮਹਿਲਾਵਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਔਰਤਾਂ ਦੇ ਇਸ ਯੋਗਦਾਨ ਨੂੰ ਵਧਾਉਣ ਤੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। 1908 ਵਿੱਚ ਅਮਰੀਕਾ ਵਿੱਚ ਇੱਕ ਮਜ਼ਦੂਰ ਅੰਦੋਲਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਔਰਤਾਂ ਸ਼ਾਮਲ ਹੋਈਆਂ। ਲਗਪਗ 15,000 ਮਹਿਲਾਵਾਂ ਨੇ ਨਿਊਯਾਰਕ ਦੀਆਂ ਸੜਕਾਂ ‘ਤੇ ਮਾਰਚ ਕੀਤਾ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਮਜ਼ਦੂਰ ਔਰਤਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਤਨਖਾਹ ਸਕੇਲ ਵਿੱਚ ਵੀ ਵਾਧਾ ਕੀਤਾ ਜਾਵੇ।ਔਰਤਾਂ ਨੇ ਵੀ ਵੋਟ ਦੇ ਅਧਿਕਾਰ ਦੀ ਮੰਗ ਕੀਤੀ। ਇੰਨੀ ਵੱਡੀ ਗਿਣਤੀ ਵਿਚ ਔਰਤਾਂ ਦੇ ਆਪਣੇ ਅਧਿਕਾਰਾਂ ਨੂੰ ਲੈ ਕੇ ਬੁਲੰਦ ਆਵਾਜ਼ ਕਰਨ ਦੇ ਇਕ ਸਾਲ ਬਾਅਦ 1909 ਵਿਚ ਸੋਸ਼ਲਿਸਟ ਪਾਰਟੀ ਆਫ ਅਮਰੀਕਾ ਨੇ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ। ਇਸ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ 2026 ਦਾ ਥੀਮ “ਪ੍ਰਾਪਤ ਕਰਨ ਲਈ ਦੇਣਾ ” ਹੈ। ਇਹ ਥੀਮ ਮਹਿਲਾਵਾਂ ਦੇ ਸਸ਼ਕਤੀਕਰਨ, ਆਪਸੀ ਸਹਿਯੋਗ, ਗਿਆਨ ਦੀ ਸਾਂਝ ਅਤੇ ਸਮਾਜਿਕ ਤਰੱਕੀ ਲਈ ਸਮਾਂ ਅਤੇ ਸਾਧਨਾਂ ਨੂੰ ਸਾਂਝਾ ਕਰਨ ‘ਤੇ ਜ਼ੋਰ ਦਿੰਦਾ ਹੈ। ਮਹਿਲਾਵਾਂ ਦੀ ਸਿੱਖਿਆ, ਸਿਹਤ, ਅਤੇ ਆਰਥਿਕ ਤਰੱਕੀ ਲਈ ਮਿਲ ਕੇ ਕੰਮ ਕਰਨਾ, ਜਿਸ ਨਾਲ ਪੂਰੇ ਸਮਾਜ ਨੂੰ ਫਾਇਦਾ ਹੋਵੇ। ਅੋਰਤਾਂ ਤੇ ਹੋਣ ਵਾਲੇ ਤਸ਼ੱਦਤ ਨੂੰ ਘੱਟ ਕਰਨ ਲਈ ਮਨੁੱਖੀ ਮਾਨਸਿਕਤਾ ਨੂੰ ਬਦਲਣ ਦੀ ਲੋੜ ਹੈ। ਭਾਵੇ ਸਮਾਜ ਵਿਚ ਅੌਰਤਾ ਮਰਦਾਂ ਦੇ ਬਰਾਬਰ ਕੰਮ ਕਰ ਰਹੀਆਂ ਹਨ, ਪਰ ਅਜੇ ਵੀ ਅੋਰਤਾ ਨੂੰ ਉਹਨਾ ਦਾ ਬਣਦਾ ਸਥਾਨ ਨਹੀ ਦਿਤਾ ਜਾ ਰਿਹਾ। ਇਸ ਮੌਕੇ ਤੇ ਸ੍ਰੀਮਤੀ ਜਸਵਿੰਦਰ ਕੌਰ, ਕੌਂਸਲਰ ਅਤੇ ਸ਼੍ਰੀਮਤੀ ਕਮਲਜੀਤ ਕੌਰ , ਕੌਂਸਲਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਕਵਿਤਾਵਾਂ ਪੇਸ਼ ਕਰਕੇ ਔਰਤਾਂ ਦੇ ਹੱਕਾ ਪ੍ਰਤੀ ਇਕੱਠ ਨੂੰ ਜਾਗਰੂਕ ਕੀਤਾ। ਅਤੇ ਉਥੇ ਮੌਜੂਦ ਵਿਦਿਆਰਥੀਆਂ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿੱਚ ਨੀਲਮ ਰਾਣੀ , ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਕਾਲਜ ਦੇ ਸਟਾਫ ਮੈਂਬਰ ਰਣਜੀਤ ਕੌਰ, ਅਜਨਾ ਕੁਮਾਰੀ, ਪੂਜਾ ਸ਼ਰਮਾ, ਅਮਨਦੀਪ ਕੌਰ, ਸਰਬਜੀਤ ਕੌਰ, ਪਰੀਆ, ਦਿਲਜੋਹਨ ਸਿੰਘ, ਅਮਰ ਬਹਾਦਰ ਅਤੇ ਵਿਦਿਆਰਥੀ ਹਾਜਿਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ 3 ਮੈਡਲ ਜਿੱਤੇ*
Next articleਆਪ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਜਾਰੀ- ਬ੍ਰਿਗੇਡੀਅਰ ਰਾਜਕੁਮਾਰ