ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਜਿਨ੍ਹਾਂ ਮਹਿਲਾ ਬੂਥ ਲੈਵਲ ਅਫਸਰਾਂ ਵੱਲੋਂ ਵੋਟਰ ਸੂਚੀ ਦੀ ਮੈਪਿੰਗ ਦਾ ਕੰਮ ਬਹੁਤ ਹੀ ਮਿਹਨਤ ਨਾਲ ਕੀਤਾ ਗਿਆ, ਉਨ੍ਹਾਂ ਨੂੰ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ -ਕਮ-ਜਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਤੋਂ ਪ੍ਰਾਪਤ ਹਦਾਇਤਾ ਦੀ ਪਾਲਣਾ ਕਰਦੇ ਹੋਏ ਇਸ ਜਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 046-ਬੰਗਾ, 047-ਨਵਾਂ ਸ਼ਹਿਰ ਅਤੇ 048-ਬਲਾਚੌਰ ਵਿੱਚ ਸਭ ਤੋਂ ਵਧੀਆ ਕਾਰ-ਗੁਜਾਰੀ ਕਰਨ ਵਾਲੇ ਮਹਿਲਾ ਬੀ.ਐਲ.ਓਜ਼ ਨੂੰ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਗਿਆ। ਜਿਸ ਵਿਧਾਨ ਸਭਾ ਚੋਣ ਹਲਕਾ ਬੰਗਾ ਤੋਂ ਸ੍ਰੀਮਤੀ ਅੰਜੂ ਬਾਲਾ, ਸ੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀਮਤੀ ਪਰਮਜੀਤ ਕੌਰ ਵਿਧਾਨ ਸਭਾ ਚੋਣ ਹਲਕਾ ਨਵਾਂਸ਼ਹਿਰ ਤੋਂ ਸ਼੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਸੁਰਿੰਦਰ ਕੌਰ ਅਤੇ ਸ੍ਰੀਮਤੀ ਪ੍ਰਵੀਨ ਭੱਟੀ। ਵਿਧਾਨ ਸਭਾ ਚੋਣ ਹਲਕਾ ਬਲਾਚੌਰ ਸ਼੍ਰੀਮਤੀ ਸਪਨਾ ਚੌਧਰੀ, ਸ੍ਰੀਮਤੀ ਸੁਸ਼ਮਾ ਸ਼ਰਮਾ ਅਤੇ ਸ੍ਰੀਮਤੀ ਰਾਜਵਿੰਦਰ ਕੌਰ ਸਨ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਤੋਂ ਇਲਾਵਾ ਜਸਵੀਰ ਸਿੰਘ ਪੀ.ਏ.ਟੂ ਡੀ.ਸੀ., ਅਮਨਦੀਪ ਸਿੰਘ, ਚੋਣ ਕਾਨੰਗੋਂ ਅਤੇ ਬੱਬੂ ਸਿੰਘ ਹਾਜ਼ਿਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


