ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ ਵਿੱਚ ਮਹਿਲਾ ਦਿਵਸ ਦਾ ਆਯੋਜਨ

ਕਪੂਰਥਲਾ, (ਸਮਾਜ ਵੀਕਲੀ) (ਕੌੜਾ )– ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰੋਗਰਾਮ ਅਧਿਕਾਰੀ ਸ੍ਰੀ ਰਜੀਵ ਢਾਡਾਂ ਵੱਲੋਂ ਉਲੀਕਿਆ ਪ੍ਰੋਗਰਾਮ ਦੇ ਚਲਦੇ ਬਲਾਕ ਕਪੂਰਥਲਾ ਦੇ ਸਰਕਲ ਸਿੱਧਵਾਂ ਦੋਨਾਂ ਦੇ ਪਿੰਡ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਔਰਤਾਂ ਦੇ ਅਨੁਕੂਲ ਗ੍ਰਾਮ ਪੰਚਾਇਤਾਂ ਵਿੱਚ ਮਹਿਲਾ ਦਿਵਸ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਸ੍ਰੀਮਤੀ ਨਿਤਾਸ਼ਾ ਸਾਗਰ ਸਾਗਰ ਨੇ ਸ਼ਿਰਕਤ ਕੀਤੀ ਇਸ ਦੌਰਾਨ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਔਰਤਾਂ ਦੀ ਭਲਾਈ ਅਤੇ ਸੁਰੱਖਿਅਤ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਹਨਾਂ ਕਿਹਾ ਅੱਜ ਔਰਤਾਂ ਕਿਸੇ ਵੀ ਖੇਤਰ ਵਿੱਚ ਮਰਦਾਂ ਤੋਂ ਘੱਟ ਨਹੀਂ ਹਨ। ਸਰਕਾਰ ਵੀ ਔਰਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਜਿਸ ਲਈ ਅਹਿਮ ਸਕੀਮਾਂ ਚਲਾਈਆਂ ਜਾ ਰਹੀਆਂ ਹਨ । ਇਹਨਾਂ ਸਕੀਮਾਂ ਦਾ ਲਾਭ ਆਂਗਣਵਾੜੀ ਵਰਕਰਾਂ ਤੋਂ ਸਲਾਹ ਲੈ ਕੇ ਪੂਰਾ ਲਾਭ ਉਠਾਇਆ ਆ ਸਕਦਾ ਹੈ। ਉਹਨਾਂ ਨੇ ਔਰਤਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਇਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ ਕਰਮਚਾਰੀਆਂ ਨੇ ਆਪਣੇ ਆਪਣੇ ਕੰਮਾਂ ਬਾਰੇ ਵੀ ਰੌਸ਼ਨੀ ਪਾਈ। ਇਸ ਮੌਕੇ ਤੇ ਸੁਪਰਵਾਈਜ਼ਰ ਸਲਵਿੰਦਰ ਕੌਰ ,ਸਖੀ ਵਨ ਸਟਾਫ਼ ਤੋਂ ਪੈਰਾ ਲੀਗਲ ਸ਼੍ਰੀਮਤੀ ਕਲਪਨਾ ਸ੍ਰੀਮਤੀ ਪੂਨਮ, ਆਂਗਣਵਾੜੀ ਵਰਕਰ ਸ਼੍ਰੀਮਤੀ ਗੁਰਬਖਸ਼ ਕੌਰ, ਦੀਸੋ਼, ਸਿਮਰਨਜੀਤ ਵਰਕਰ, ਪਿੰਡ ਦੀ ਪੰਚਾਇਤ, ਪੰਚਾਇਤ ਸੈਕਟਰੀ,ਸਕੂਲ ਅਧਿਆਪਕ, ਵਿਦਿਆਰਥੀ ਤੇ ਪਿੰਡ ਨਿਵਾਸੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ- 1, ਦੁੱਗਰੀ ਵਿੱਚ ਹੋਲਾ-ਮਹੱਲਾ ਸ਼ਾਨੋ ਸ਼ੌਕਤ ਨਾਲ ਮਨਾਇਆ =ਬੈਨੀਪਾਲ
Next articleਡੀਐਸਪੀ ਉਂਕਾਰ ਸਿੰਘ ਬਰਾੜ ਵੱਲੋਂ ਜਨਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਧਰਨਾ ਲਗਾ ਕੇ ਜਨਤਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ – ਬਰਾੜ