ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਗੁਰੂ ਨਾਨਕ ਕਾਲਜ ਫੋਰ ਵੂਮੈਨ,ਬੰਗਾ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮਹਿਲਾਵਾਂ ਦੇ ਅਧਿਕਾਰਾਂ ਸ਼ਕਤੀਕਰਨ ਅਤੇ ਸਮਾਜ ਵਿੱਚ ਉਹਨਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਵਿਦਿਆਰਥੀਆਂ ਵੱਲੋਂ ਪੋਸਟਰਾਂ ਵਿੱਚ ਮਹਿਲਾ ਸ਼ਕਤੀਕਰਨ ਲਿੰਗ ਸਮਾਨਤਾ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਵਰਗੇ ਵਿਸ਼ਿਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ। ਪੋਸਟਰਾਂ ਰਾਹੀਂ ਵਿਦਿਆਰਥੀ ਨੇ ਮਹਿਲਾਵਾਂ ਦੀ ਤਾਕਤ ਸਨਮਾਨ ਅਤੇ ਉਹਨਾਂ ਦੇ ਯੋਗਦਾਨ ਬਾਰੇ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰਚਨਾਤਮਕਤਾ ਨਾਲ ਹਿੱਸਾ ਲਿਆ ਜੇਤੂ ਵਿਦਿਆਰਥੀਆਂ ਨੂੰ ਇਨਾਮਾ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਸ੍ਰੀਮਤੀ ਮੀਨੂ ਭੋਲਾ ਨੇ ਕਿਹਾ, ਅੰਤਰਰਾਸ਼ਟਰੀ ਮਹਿਲਾ ਦਿਵਸ ਸਾਨੂੰ ਮਹਿਲਾਵਾਂ ਦੇ ਯੋਗਦਾਨ ਅਤੇ ਉਹਨਾਂ ਦੀ ਸ਼ਕਤੀ ਨੂੰ ਸਲਾਮ ਕਰਨ ਦਾ ਮੌਕਾ ਦਿੰਦਾ ਹੈ। ਅਜੋਕੇ ਯੁਗ ਬਰਾਬਰ ਦਾ ਯੁਗ ਹੈ ਅਤੇ ਸਾਨੂੰ ਹਰ ਖੇਤਰ ਵਿੱਚ ਅੱਗੇ ਰਹਿਣਾ ਚਾਹੀਦਾ ਹੈ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਜਸਵੰਤ ਕੌਰ ਜੀ ਨੇ ਕਿਹਾ ਕਿ ਇਸ ਇਸ ਤਰ੍ਹਾਂ ਦੀਆਂ ਰਚਨਾਤਮਕ ਗਤੀਵਿਧੀਆਂ ਵਿਦਿਆਰਥੀ ਜੀਵਨ ਵਿੱਚ ਜਰੂਰੀ ਹੈ। ਇਸ ਨਾਲ ਉਹਨਾਂ ਦਾ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕਤਾ ਨਿਖਰਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



