ਕੁਲਵੰਤ ਕੌਰ ਨੂੰ ਸਨਮਾਨਿਤ ਕਰਕੇ ਫਖ਼ਰ ਮਹਿਸੂਸ ਕਰਦੇ ਹਾਂ – ਬਿਹਾਰੀ ਲਾਲ ਸੱਦੀਸਮਰਾਲਾ/ ਮਾਛੀਵਾੜਾ ਸਾਹਿਬ ਬਲਬੀਰ ਸਿੰਘ ਬੱਬੀ
ਕੌਮਾਂਤਰੀ ਮਹਿਲਾ ਦਿਵਸ ਮੌਕੇ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਅਗਵਾਈ ਹੇਠ ਸਮਰਾਲਾ ਇਲਾਕੇ ਦੀ ਉੱਘੀ ਸਖਸ਼ੀਅਤ ਕਮਾਂਡੈਂਟ ਰਸ਼ਪਾਲ ਸਿੰਘ ਸਰਪ੍ਰਸਤ ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਧਰਮ ਪਤਨੀ ਸ੍ਰੀਮਤੀ ਕੁਲਵੰਤ ਕੌਰ ਚਾਹਲ (85 ਸਾਲ) ਨੂੰ ਉਨ੍ਹਾਂ ਦੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬ੍ਰਾਹਮਣ ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਦੱਸਿਆ ਕਿ ਬੀਤੇ ਦਿਨੀਂ ਕਮਾਂਡੈਂਟ ਰਸ਼ਪਾਲ ਸਿੰਘ ਨੂੰ ਸ੍ਰੀ ਬ੍ਰਾਹਮਣ ਸਭਾ ਪੰਜਾਬ ਵੱਲੋਂ ‘ਧਰਮ ਰਕਸ਼ਕ ਯੁੱਗ ਪੁਰਸ਼’ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਸੀ। ਅੱਜ ਉਨ੍ਹਾਂ ਦੀ ਪਤਨੀ ਕੁਲਵੰਤ ਕੌਰ ਜਿਨ੍ਹਾਂ ਨੇ ਸਾਰੀ ਉਮਰ ਆਪਣੇ ਪਤੀ ਦੇ ਮੋਢੇ ਨਾਲ ਮੋਢਾ ਜੋੜ ਹਰੇਕ ਖੇਤਰ ਵਿੱਚ ਸਹਿਯੋਗ ਕੀਤਾ ਹੈ ਨੂੰ ਕੌਮਾਂਤਰੀ ਨਾਰੀ ਦਿਵਸ ਮੌਕੇ ਬ੍ਰਾਹਮਣ ਸਭਾ ਪੰਜਾਬ ਵੱਲੋਂ ‘ਲੋਹ ਇਸਤਰੀ’ ਦੇ ਸਨਮਾਨ ਨਾਲ ਸਨਮਾਨਿਤ ਕਰਕੇ ਫਖਰ ਮਹਿਸੂਸ ਕਰਦੀ ਹੈ। ਇਸ ਮੌਕੇ ਪ੍ਰਿੰਸੀਪਲ ਸੰਜੀਵ ਸੱਦੀ ਨੇ ਬ੍ਰਾਹਮਣ ਸਭਾ ਪੰਜਾਬ (ਰਜਿ:) ਵੱਲੋਂ ਕੀਤੇ ਇਸ ਕਾਰਜ ਦੀ ਸਰਾਹਨਾ ਕਰਦੇ ਹੋਏ ਕਿਹਾ ਬ੍ਰਾਹਮਣ ਸਭਾ ਪੰਜਾਬ ਅੱਗੇ ਤੋਂ ਖਾਸ ਕਰਕੇ ‘ਕੌਮਾਂਤਰੀ ਔਰਤ ਦਿਵਸ’ ਮੌਕੇ ਕੋਈ ਤਹਿਸੀਲ ਪੱਧਰੀ ਵੱਡਾ ਸਮਾਗਮ ਰੱਖ ਕੇ ਔਰਤਾਂ ਨੂੰ ਸਨਮਾਨਿਤ ਕਰੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਕਮਾਂਡੈਂਟ ਰਸ਼ਪਾਲ ਸਿੰਘ ਵੀ ਹਾਜ਼ਰ ਸਨ ਜਿਨ੍ਹਾਂ ਨੇ ਬ੍ਰਾਹਮਣ ਸਭਾ ਪੰਜਾਬ ਦੁਆਰਾ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly