ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਐਸ.ਡੀ ਕਾਲਜ ਫਾਰ ਵੂਮੈਨ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਤੇ ਰੈਡ ਰਿਬਨ ਕਲੱਬ ਵੱਲੋਂ ਸਰਕਾਰੀ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ । ਪ੍ਰਿੰਸੀਪਲ ਡਾ. ਵੰਦਨਾ ਨੇ ਕਿਹਾ ਕਿ ਯੋਗ ਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਠੀਕ ਹੁੰਦੀਆਂ ਹਨ ਇਸ ਲਈ ਸਾਨੂੰ ਯੋਗ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਧਾਰਨ ਕਰਨਾ ਚਾਹੀਦਾ ਹੈ । ਕਾਲਜ ਕੈਂਪਸ ਵਿੱਚ ਵਿਦਿਆਰਥਣਾਂ ਨੂੰ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ ਅਤੇ ਹਰ ਰੋਜ਼ ਯੋਗ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ ਗਿਆ । ਇਸ ਦੌਰਾਨ ਵਿਦਿਆਰਥਣਾਂ ਨੂੰ ਇਹ ਵੀ ਦੱਸਿਆ ਗਿਆ ਕਿ ਯੋਗ ਆਸਣਾਂ ਨਾਲ ਮਾਨਸਿਕ ਤੇ ਸਰੀਰਕ ਪ੍ਰੇਸ਼ਾਨੀਆਂ ਦਾ ਖਾਤਮਾ ਹੁੰਦਾ ਹੈ ਤੇ ਮੈਂਟਲ ਹੈਲਥ ਲਈ ਮੈਡੀਟੇਸ਼ਨ ਸਭ ਤੋਂ ਵਧੀਆ ਯੋਗ ਆਸਨ ਹੈ I ਕਾਲਜ ਕੈਂਪਸ ਵਿੱਚ ਵਿਦਿਆਰਥਆਂ ਤੇ ਸਟਾਫ ਵੱਲੋਂ ਯੋਗ ਆਸਣ ਕੀਤੇ ਗਏ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



