ਪੰਜਾਬ ਦੇ 6 ਜ਼ਿਲ੍ਹਿਆਂ ’ਚ 23 ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ, ਬਾਕੀ ਜ਼ਿਲ੍ਹਿਆਂ ’ਚ ਅੱਜ ਦੁਪਹਿਰ 12 ਵਜੇ ਹੋ ਜਾਵੇਗੀ ਬਹਾਲ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ ਸੇਵਾ ਅੱਜ ਦੁਪਹਿਰ 12 ਵਜੇ ਬਹਾਲ ਕਰ ਦਿੱਤੀ ਜਾਵੇਗੀ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਤਰਨਤਾਰਨ, ਫਿਰੋਜ਼ਪੁਰ, ਸੰਗਰੂਰ, ਮੋਗਾ, ਅੰਮਿ੍ਤਸਰ ਦਾ ਅਜਨਾਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਤੇ ਐੱਸਐੱਮਐੱਸ ਸੇਵਾ ਬੰਦ ਰਹੇਗੀ। ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਅਪਰੇਸ਼ਨ ਵਿੱਢਿਆ ਹੋਇਆ ਹੈ। ਇਸੇ ਕਰ ਕੇ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ। ਪੰਜਾਬ ਵਿੱਚ ਸ਼ੁੱਕਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਚੱਲ ਰਹੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਿਫਟ ਹਾਸ ਵਿਅੰਗ 9
Next articleਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ