ਨਵੀਂ ਦਿੱਲੀ (ਸਮਾਜ ਵੀਕਲੀ): ਅਮਰੀਕਾ ਦੀ ਜਲ ਸੈਨਾ ਦੇ ਮੁਖੀ ਐਡਮਿਰਲ ਮਾਈਕਲ ਗਿਲਡੇ ਨੇ ਅੱਜ ਭਾਰਤ ਦੇ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਹਿੰਦ ਪ੍ਰਸ਼ਾਂਤ ਖਿੱਤੇ ਵਿੱਚ ਚੀਨ ਵੱਲੋਂ ਕੀਤੇ ਜਾ ਰਹੇ ਪਸਾਰ ਦੇ ਮੱਦੇਨਜ਼ਰ ਭਾਰਤ ਤੇ ਅਮਰੀਕਾ ਵਿੱਚ ਦੁਵੱਲੇ ਸਮੁੰਦਰੀ ਸੁਰੱਖਿਆ ਸਹਿਯੋਗ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ। ਐਡਮਿਰਲ ਗਿਲਡੇ ਇਨ੍ਹੀਂ ਦਿਨੀਂ ਭਾਰਤ ਦੇ ਪੰਜ ਦਿਨਾਂ ਦੌਰੇ ’ਤੇ ਆਏ ਹੋਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ ਜਿਨ੍ਹਾਂ ਵਿੱਚ ਖੇਤਰੀ ਸੁਰੱਖਿਆ ਤੇ ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਮੌਜੂਦਾ ਸਥਿਤੀ ਅਤੇ ਦੁਵੱਲੇ ਸਮੁੰਦਰੀ ਸਹਿਯੋਗ ਵਧਾਉਣ ਲਈ ਉਪਰਾਲੇ ਕਰਨਾ ਸ਼ਾਮਲ ਹਨ। ਅੱਜ ਇੱਥੇ ਕੌਮੀ ਜੰਗੀ ਯਾਦਗਾਰ ’ਤੇ ਫੁੱਲ ਮਾਲਾ ਭੇਟ ਕਰਦਿਆਂ ਐਡਮਿਰਲ ਗਿਲਡੇ ਨੇ ਕਿਹਾ,‘ਆਲਮੀ ਸੁਰੱਖਿਆ ਵਿੱਚ ਭਾਰਤ ਦਾ ਲੰਮਾ ਅਤੇ ਵਿਲੱਖਣ ਯੋਗਦਾਨ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly