ਕਪੂਰਥਲਾ (ਸਮਾਜ ਵੀਕਲੀ) ( ਕੌੜਾ)--ਸਿਵਲ ਸਰਜਨ ਕਪੂਰਥਲਾ ਡਾ: ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ. ਕਾਲਾ ਸੰਘਿਆਂ ਡਾ: ਰੀਟਾ ਦੀ ਰਹਿਨੁਮਾਈ ਹੇਠ ਤੇ ਮੈਡੀਕਲ ਅਫ਼ਸਰ ਭਾਣੋਲੰਗਾ ਡਾ: ਗੁਣਤਾਸ ਦੀ ਨਿਗਰਾਨੀ ਹੇਠ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਵੱਲੋਂ ਬਲਾਕ ਕਾਲਾ ਸੰਘਿਆਂ ਦੇ ਏਰੀਏ ਵਿਚ 13 ਵਿਅਕਤੀਆਂ ਦੇ ਤੰਬਾਕੂਨੋਸ਼ੀ ਤਹਿਤ ਚਲਾਨ ਕੱਟੇ ਗਏ ਤੇ 8 ਵਿਅਕਤੀਆਂ ਨੂੰ ਚੇਤਾਵਨੀ ਦੇ ਕੇ ਛੱਡਿਆ ਗਿਆ।
ਰੰਧਾਵਾ ਨੇ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ ਤੇ ਹੋਰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, 18 ਸਾਲ ਤੋਂ ਘੱਟ ਉਮਰ ਦਾ ਕੋਈ ਸੇਵਨ ਤੇ ਨਾ ਹੀ ਕੋਈ ਵੇਚ ਸਕਦਾ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਸਕੂਲ ਤੇ ਗੁਰਦੁਆਰਾ ਸਾਹਿਬ ਨੇੜੇ ਇਸ ਦੀ ਪਬੰਦੀ ਹੈ ਆਦਿ ਬਾਰੇ ਲੋਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly