ਆਰ.ਸੀ.ਐਫ ਦੇ ਸਾਹਮਣੇ ਤੰਬਾਕੂਨੋਸ਼ੀ ਤਹਿਤ 10 ਵਿਅਕਤੀਆਂ ਦੇ ਚਲਾਨ ਕੱਟੇ ਗਏ

ਕੈਪਸ਼ਨ: ਬਲਾਕ ਕਾਲਾ ਸੰਘਿਆਂ ਦੇ ਏਰੀਏ ਵਿਚ ਤੰਬਾਕੂਨੋਸ਼ੀ ਤਹਿਤ ਚਲਾਨ ਕੱਟ ਕੇ ਸੌਂਪਦੇ ਹੋਏ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਤੇ ਹੋਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਸਿਵਲ ਸਰਜਨ ਕਪੂਰਥਲਾ ਡਾ ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਐਸ ਐਮ ਓ ਡਾ ਰੀਟਾ ਦੀ ਰਹਿਨਮਾਈ ਤੇ ਮੈਡੀਕਲ ਅਧਿਕਾਰੀ ਡਾ ਗੁਣਤਾਸ ਦੀ ਦੇਖਰੇਖ ਹੇਠ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਵੱਲੋਂ ਆਰ ਸੀ ਐਫ ਦੇ ਸਾਹਮਣੇ 10 ਵਿਅਕਤੀਆਂ ਦੇ ਤੰਬਾਕੂਨੋਸ਼ੀ ਤਹਿਤ ਚਲਾਨ ਕੱਟੇ ਗਏ ਅਤੇ ਛੇ ਵਿਅਕਤੀਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਗੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ ਅਤੇ ਕਈ ਹੋਰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਇਸ ਮੌਕੇ ਤੇ ਅਮਨਦੀਪ ਭਾਣੋਲੰਗਾ, ਪਰਗਟ ਸਿੰਘ, ਗੁਰਪ੍ਰੀਤ ਸਿੰਘ ,ਜਪਨਾਮ ,ਸੁਖਵਿੰਦਰ ਸਿੰਘ, ਜਸਵੰਤ ਸਿੰਘ, ਸਰਬਜੀਤ ਸਿੰਘ ਦੇ ਧਿਆਨ ਸਿੰਘ ਤੇ ਸੰਦੀਪ ਆਦਿ ਹਾਜ਼ਰ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMerkel to meet Israeli PM in Jerusalem
Next articleUK PM pushes ‘level up’ message despite economic woes