ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਸਿਵਲ ਸਰਜਨ ਕਪੂਰਥਲਾ ਡਾ ਗੁਰਿੰਦਰਬੀਰ ਕੌਰ ਤੇ ਜਿਲ੍ਹਾ ਸਿਹਤ ਅਫ਼ਸਰ ਡਾਕਟਰ ਕੁਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ ਐੱਮ ਓ ਕਾਲਾ ਸੰਘਿਆ ਡਾ ਰੀਟਾ ਦੀ ਰਹਿਨਮਾਈ ਤੇ ਮੈਡੀਕਲ ਅਧਿਕਾਰੀ ਗੁਣਤਾਸ ਦੀ ਨਿਗਰਾਨੀ ਹੇਠ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਵੱਲੋਂ ਬਲਾਕ ਕਾਲਾ ਸੰਘਿਆ ਦੇ ਇਲਾਕੇ ਵਿੱਚ 7 ਵਿਅਕਤੀਆਂ ਦੇ ਤੰਬਾਕੂਨੋਸ਼ੀ ਤਹਿਤ ਚਲਾਨ ਕੱਟੇ ਗਏ ।
ਇਸ ਤੋਂ ਇਲਾਵਾ ਚਾਰ ਵਿਅਕਤੀਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਸਿੰਘ ਰੰਧਾਵਾ ਨੇ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ ਤੇ ਹੋਰ ਭਿਆਨਕ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਸਾਨੂੰ ਤੰਬਾਕੂ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਤੋਂ ਪ੍ਰਭਾਵਤ ਲੋਕਾਂ ਨੂੰ ਆਪਣੇ ਨੇੜੇ ਦੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚੋਂ ਮੁਫ਼ਤ ਇਲਾਜ਼ ਕਰਵਾਉਣਾ ਚਾਹੀਦਾ ਹੈ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly