ਮਹਿਤਪੁਰ,(ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ )– ਬੀਕੇਯੂ ਪੰਜਾਬ ਦੇ ਕਿਸਾਨ ਆਗੂ ਇਕਬਾਲ ਸਿੰਘ ਲੋਹਗੜ੍ਹ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਪੰਜਾਬ ਨੂੰ ਉਸ ਸਮੇਂ ਗਹਿਰਾ ਸਦਮਾ ਪੁਜਿਆ ਜਦੋਂ ਉਨ੍ਹਾਂ ਦੇ ਚਾਚਾ ਪਿਆਰਾ ਸਿੰਘ ਫੋਲੜੀਵਾਲ ਦਾ ਅਚਨਚੇਤ ਦਿਹਾਂਤ ਹੋ ਗਿਆ। ਫੋਲੜੀਵਾਲ ਦੀ ਅਚਾਨਕ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪੁਜਿਆ ਇਸ ਮੌਕੇ ਪਰਿਵਾਰਕ ਮੈਂਬਰਾਂ ਨਾਲ ਬੀਕੇਯੂ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ, ਕੋਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ, ਸੋਢੀ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ, ਤਹਿਸੀਲ ਪ੍ਰਧਾਨ ਗੁਰਦੀਪ ਸਿੰਘ ਮੁਨੀਮ , ਸੂਬਾ ਪ੍ਰੈੱਸ ਸਕੱਤਰ ਪੰਜਾਬ ਬੀਕੇਯੂ ਹਰਜਿੰਦਰ ਸਿੰਘ ਚੰਦੀ ਅਤੇ ਹੋਰ ਕਿਸਾਨ ਆਗੂਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਲੋਹਗੜ੍ਹ ਨੇ ਦੱਸਿਆ ਕਿ 9-4-2025 ਨੂੰ ਫੋਲੜੀਵਾਲ ਦੀਆਂ ਅੰਤਿਮ ਰਸਮਾਂ ਪਿੰਡ ਫੋਲੜੀਵਾਲ ਵਿਖੇ ਹੋਣਗੀਆਂ ਇਸ ਮੌਕੇ ਪਰਿਵਾਰਕ ਮੈਂਬਰਾਂ ਵਿੱਚ ਜਗਤਾਰ ਸਿੰਘ ਸ਼ਾਹਪੁਰ, ਰਮੇਸ਼ ਸਿੰਘ ਹੁਸੈਨਾਬਾਦ, ਸੁਖਵਿੰਦਰ ਸਿੰਘ ਬਾਲੋਕੀ, ਜਸਪਾਲ ਸਿੰਘ ਫੋਲੜੀਵਾਲ, ਰਣਜੀਤ ਸਿੰਘ ਕਪੂਰਥਲਾ , ਜਸਵੰਤ ਸਿੰਘ ਲੋਹਗੜ੍ਹ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj