ਅੰਮ੍ਰਿਤਸਰ (ਸਮਾਜ ਵੀਕਲੀ) (ਖ਼ਬਰ ਦਸਤਕ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਨੂੰ ਈਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਕ ਸਬੰਧਾਂ ਅਤੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਦਿਆਂ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਈਰਾਨ ਅਤੇ ਇਜ਼ਰਾਈਲ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਫੌਰੀ ਕਾਰਵਾਈ ਕਰੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



