ਸੁਲਤਾਨਪੁਰ ਲੋਧੀ, (ਸਮਾਜ ਵੀਕਲੀ) ( ਕੌੜਾ )-ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਰੂਬੀ ਭਗਤ ਦੀ ਅਗਵਾਈ ਵਿਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੇ ਲੋਹੜੀ ਦਾ ਤਿਉਹਾਰ ਮਨਾਇਆ । ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਕਾਲਜ ਦੇ ਵਿਹੜੇ ਵਿੱਚ ਖ਼ੂਬ ਪਤੰਗਬਾਜ਼ੀ ਕੀਤੀ ਗਈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਮਿਲ ਕੇ ਲੋਹੜੀ ਦੇ ਸਬੰਧ ਵਿੱਚ ਗੀਤ ਗਾਏ ਗਏ । ਪ੍ਰਿੰਸੀਪਲ ਰੂਬੀ ਭਗਤ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਨਵੇਂ ਸਾਲ ਤੇ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਮੈਡਮ ਸੁੰਮੀ ਧੀਰ, ਕੁਲਦੀਪ ਕੌਰ, ਚਰਨਜੀਤ ਕੌਰ, ਰੀਟਾ, ਨਵੀਨ ਖੁਰਾਣਾ ਆਦਿ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj