*ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਹੋ ਰਹੀ ਹੈ ਹਲਕੇ ਦੀ ਕਾਇਆ-ਕਲਪ: ਕਰਨਵੀਰ ਕਟਾਰੀਆ*
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਕਰਨਵੀਰ ਕਟਾਰੀਆ( ਜਿਲਾ ਪਰਿਸ਼ਦ ਮੈਬਰ) ਨੇ ਅੱਜ ਪਿੰਡ ਰੱਤੇਵਾਲ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਦੇ ਵਿਕਾਸ ਲਈ ਜਾਰੀ ਕੀਤੀ ਗਈ 10 ਲੱਖ ਰੁਪਏ ਦੀ ਗ੍ਰਾਂਟ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਅਤੇ ਵਿਧਾਇਕਾ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਕਰਵਾਏ ਗਏ ਰਿਕਾਰਡਤੋੜ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਕਟਾਰੀਆ ਨੇ ਦੱਸਿਆ ਕਿ ਇਸ ਜਾਰੀ ਕੀਤੀ ਗਈ ਗ੍ਰਾਂਟ ਵਿੱਚੋਂ 7 ਲੱਖ ਰੁਪਏ ਵਿਸ਼ੇਸ਼ ਤੌਰ ‘ਤੇ ਉਸ ਸਿੰਚਾਈ ਟਿਊਬਵੈੱਲ ਨੂੰ ਦੁਬਾਰਾ ਚਾਲੂ ਕਰਨ ਲਈ ਖਰਚੇ ਜਾਣਗੇ, ਜੋ ਪਿਛਲੇ 15 ਸਾਲਾਂ ਤੋਂ ਬੰਦ ਪਿਆ ਸੀ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਦੇ ਚਾਲੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਿੰਚਾਈ ਦੀ ਸਮੱਸਿਆ ਹਮੇਸ਼ਾ ਲਈ ਖਤਮ ਹੋ ਜਾਵੇਗੀ। ਬਾਕੀ 3 ਲੱਖ ਰੁਪਏ ਪਿੰਡ ਦੇ ਹੋਰ ਸਾਂਝੇ ਵਿਕਾਸ ਕਾਰਜਾਂ ਲਈ ਵਰਤੇ ਜਾਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਕਰਨਵੀਰ ਕਟਾਰੀਆ ਨੇ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਦਾ ਮੁੱਖ ਟੀਚਾ ਪਿੰਡਾਂ ਦੀ ਨੁਹਾਰ ਬਦਲ ਕੇ ਉਨ੍ਹਾਂ ਨੂੰ ਹਰ ਬੁਨਿਆਦੀ ਸਹੂਲਤ ਪ੍ਰਦਾਨ ਕਰਨਾ ਹੈ।ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਅਤੇ ਖੇਡਾਂ ਨਾਲ ਜੋੜਨ ਲਈ ਹਲਕੇ ਦੇ ਪਿੰਡਾਂ ਵਿੱਚ ਆਧੁਨਿਕ ਸਟੇਡੀਅਮ ਅਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।ਪੰਜਾਬ ਸਰਕਾਰ ਵੱਲੋਂ ਬੀਬੀਆਂ ਲਈ 1000 ਅਤੇ 1500 ਰੁਪਏ ਮਹੀਨਾ ਦੀ ਸਹਾਇਤਾ ਰਾਸ਼ੀ ਅਤੇ ਮੁਫ਼ਤ ਬਿਜਲੀ ਵਰਗੇ ਵਾਅਦੇ ਅਮਲੀ ਰੂਪ ਵਿੱਚ ਪੂਰੇ ਕੀਤੇ ਹਨ lਇਸ ਮੌਕੇ ਸਰਪੰਚ ਦੇਵਰਾਜ ਬੱਗਾ, ਬਲਾਕ ਪ੍ਰਧਾਨ ਅਸ਼ੋਕ ਕੁਮਾਰ, ਹਨੀ ਜੋਗੇਵਾਲ, ਸੋਸ਼ਲ ਮੀਡੀਆ ਇੰਚਾਰਜ ਸੁਭਾਸ਼ ਹੱਕਲਾ, ਡਾ. ਪ੍ਰੇਮ ਚੰਦ, ਦੇਵੀ ਚੰਦ ਖਟਾਣਾ, ਰਾਮ ਸ਼ਰਨ, ਰਾਮ ਸ਼ਾਹ ਸਾਬਕਾ ਪੰਚ ਅਤੇ ਰੋਸ਼ਨ ਲਾਲ ਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਮੌਜੂਦ ਸਨ। ਪਿੰਡ ਨਿਵਾਸੀਆਂ ਨੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



