ਈਸ਼ਰ ਸਿੰਘ ਮੰਝਪੁਰ ਨੂੰ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

ਮੰਝਪੁਰ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗਾ ਅਧਿਆਪਕ ਦਲ -ਬਾਬਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਅਧਿਆਪਕ ਦਲ ਦੇ ਸੂਬਾ ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ ਜਥੇਬੰਦਕ ਸਕੱਤਰ ਹਰਿੰਦਰ ਜੀਤ ਸਿੰਘ, ਜਸਪਾਲ, ਜ਼ਿਲ੍ਹਾ ਕਪੂਰਥਲਾ ਦੇ ਸਰਪ੍ਰਸਤ ਦੀਪਕ ਆਨੰਦ ,ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਖੱਸਣ ਆਦਿ ਅਧਿਆਪਕ ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧਿਆਪਕ ਦਲ ਦੇ ਸਰਪ੍ਰਸਤ ਅਤੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਮਿਹਨਤ ਅਤੇ ਇਮਾਨਦਾਰੀ ਦੇਖਦਿਆਂ ਹੋਇਆਂ ਪਾਰਟੀ ਦੇ ਸਰਪ੍ਰਸਤ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ ਆਦਿ ਨੇ ਈਸ਼ਰ ਸਿੰਘ ਮੰਝਪੁਰ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।

ਉਨ੍ਹਾਂ ਨੂੰ ਪਾਰਟੀ ਪ੍ਰਤੀ ਹੋਰ ਵੀ ਵੱਧ ਮਿਹਨਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਕਤ ਸਮੂਹ ਅਧਿਆਪਕ ਆਗੂਆਂ ਨੇ ਈਸ਼ਰ ਸਿੰਘ ਮੰਝਪੁਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁਲਾਜ਼ਮ ਵਿਭਾਗ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ ਸਮੂਹ ਅਧਿਆਪਕ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਿਕੰਦਰ ਸਿੰਘ ਮਲੂਕਾ ਡਾ ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕੀਤਾ, ਅਤੇ ਈਸ਼ਰ ਸਿੰਘ ਮੰਝਪੁਰ ਨਾਲ ਹਰ ਤਰ੍ਹਾਂ ਦੇ ਸਹਿਯੋਗ ਕਰਨ ਦਾ ਪ੍ਰਣ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਲਿਤ ਕੁਮਾਰ ਪ੍ਰਧਾਨ ਜਲੰਧਰ, ਹਰਸਿਮਰਨਜੀਤ ਸਿੰਘ ਪ੍ਰਧਾਨ ਫਗਵਾੜਾ, ਭਾਗ ਸਿੰਘ, ਦਲਵਿੰਦਰਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਤੀਰਥ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਰਚਿਆਂ ਚੋ ਮੋਰਚਾ.. ਮੇਰਾ ਕਿਸਾਨ ਮੋਰਚਾ..
Next articleਬੇਮੌਸਮੀ ਬਰਸਾਤ ਦੇ ਕਾਰਨ