ਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਓਰੋ ਦਾ ਮੁਖੀ ਲਾਇਆ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਸਰਕਾਰ ਨੇ 1993 ਬੈਚ ਦੇ ਪੁਲੀਸ ਅਧਿਕਾਰੀ ਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਓਰੋ ਦਾ ਪੱਕਾ ਮੁਖੀ ਨਿਯੁਕਤ ਕਰ ਦਿੱਤਾ ਹੈ। ਉਹ ਸਿਧਾਰਥ ਚਟੋਪਾਧਿਆਏ ਦੀ ਥਾਂ ਲੈਣਗੇ, ਜਿਨ੍ਹਾਂ ਕੋਲ ਇਸ ਮਹਿਕਮੇ ਦਾ ਵਧੀਕ ਚਾਰਜ ਸੀ। ਇੱਕ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਸੁਰੱਖਿਆ ’ਚ ਖਾਮੀਆਂ’ ਨੂੰ ਲੈ ਕੇ ਪੰਜਾਬ ਪੁਲੀਸ ਦੇ ਸੁਰਖੀਆਂ ’ਚ ਆਉਣ ਮਗਰੋਂ ਸਰਕਾਰ ਨੇ ਸ੍ਰੀ ਚਟੋਪਾਧਿਆਏ ਤੋਂ ਵਿਜੀਲੈਂਸ ਦਾ ਚਾਰਜ ਵਾਪਸ ਲੈ ਕੇ ਵੱਡਾ ਝਟਕਾ ਦਿੱਤਾ ਹੈ। ਈਸ਼ਵਰ ਸਿੰਘ ਇਸ ਸਮੇਂ ਵਧੀਕ ਡੀਜੀਪੀ (ਪ੍ਰਸ਼ਾਸਨ) ਦੇ ਅਹੁਦੇ ’ਤੇ ਤਾਇਨਾਤ ਸਨ। ਉਹ ਲੁਧਿਆਣਾ ਤੇ ਜਲੰਧਰ ਸ਼ਹਿਰਾਂ ਦੇ ਪੁਲੀਸ ਕਮਿਸ਼ਨਰ ਦੇ ਅਹੁਦਿਆਂ ਸਮੇਤ ਕਈ ਜ਼ਿਲ੍ਹਿਆਂ ਦੇ ਐੱਸਐੱਸਪੀ, ਰੇਂਜ ਦੇ ਡੀਆਈਜੀ ਅਤੇ ਜ਼ੋਨ ਦੇ ਆਈਜੀ ਦੇ ਅਹੁਦਿਆਂ ’ਤੇ ਵੀ ਕੰਮ ਕਰ ਚੁੱਕੇ ਹਨ। ਮਹੱਤਵਪੂਰਨ ਤੱਥ ਇਹ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਵਿਜੀਲੈਂਸ ਬਿਓਰੋ ਦੇ ਮੁਖੀ ਵਜੋਂ ਤਾਇਨਾਤੀ ਹਾਸਲ ਕਰਨ ਵਾਲੇ ਈਸ਼ਵਰ ਸਿੰਘ ਤੀਸਰੇ ਅਧਿਕਾਰੀ ਹਨ। ਇਸ ਤੋਂ ਪਹਿਲਾਂ ਬਰਜਿੰਦਰ ਕੁਮਾਰ ਉੱਪਲ ਨੂੰ ਹਟਾ ਕੇ ਐੱਲ.ਕੇ. ਯਾਦਵ ਨੂੰ ਵਿਜੀਲੈਂਸ ਮੁਖੀ ਦੇ ਅਹੁਦੇ ਦਾ ਚਾਰਜ ਦਿੱਤਾ ਗਿਆ ਸੀ। ਉਸ ਤੋਂ ਬਾਅਦ ਅਚਾਨਕ ਹੀ ਸਿਧਾਰਥ ਚਟੋਪਾਧਿਆਏ ਨੂੰ ਚਾਰਜ ਦੇ ਦਿੱਤਾ ਗਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਪੁਲੀਸ ਦੇ ਅਧਿਕਾਰੀਆਂ ਨੂੰ ਦਿੱਲੀ ਕੀਤਾ ਜਾ ਸਕਦਾ ਹੈ ਤਲਬ!
Next articleਪ੍ਰਧਾਨ ਮੰਤਰੀ ਪੰਜਾਬ ਨੂੰ ਬਦਨਾਮ ਨਾ ਕਰਨ: ਚੰਨੀ