ਗਾਜ਼ਾ – ਕੇਂਦਰੀ ਗਾਜ਼ਾ ਪੱਟੀ ਵਿੱਚ ਨੁਸਰਤ ਕੈਂਪ ਵਿੱਚ ਵਿਸਥਾਪਿਤ ਲੋਕਾਂ ਦੇ ਇੱਕ ਸਕੂਲ ਰਿਹਾਇਸ਼ ਨੂੰ ਨਿਸ਼ਾਨਾ ਬਣਾ ਕੇ ਇਜ਼ਰਾਈਲੀ ਹਵਾਈ ਹਮਲੇ ਵਿੱਚ 30 ਫਲਸਤੀਨੀ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ ਜ਼ਿਆਦਾਤਰ ਬੱਚੇ ਅਤੇ ਔਰਤਾਂ ਸਨ। ਮੈਡੀਕਲ ਵਿਭਾਗ ਨਾਲ ਜੁੜੇ ਸੂਤਰਾਂ ਨੇ ਵੀਰਵਾਰ ਸਵੇਰੇ ਚੀਨ ਦੀ ਸਮਾਚਾਰ ਏਜੰਸੀ ਸਿਨਹੂਆ ਨੂੰ ਦੱਸਿਆ ਕਿ ਇਕ ਇਜ਼ਰਾਇਲੀ ਲੜਾਕੂ ਜਹਾਜ਼ ਨੇ ਘੱਟੋ-ਘੱਟ ਤਿੰਨ ਕਲਾਸਰੂਮਾਂ ‘ਤੇ ਬੰਬਾਰੀ ਕੀਤੀ।
ਇਸ ਦੌਰਾਨ, ਹਮਾਸ ਦੁਆਰਾ ਚਲਾਏ ਜਾ ਰਹੇ ਗਾਜ਼ਾ ਸਰਕਾਰ ਦੇ ਮੀਡੀਆ ਦਫਤਰ ਨੇ ਇਕ ਬਿਆਨ ਵਿਚ ਸਕੂਲ ‘ਤੇ ਇਜ਼ਰਾਈਲੀ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ‘ਭਿਆਨਕ ਕਤਲੇਆਮ’ ਕਰਾਰ ਦਿੱਤਾ ਅਤੇ ਕਿਹਾ ਕਿ ਇਜ਼ਰਾਈਲੀ ਫੌਜ ਵੱਲੋਂ ਇਨ੍ਹਾਂ ਹਮਲਿਆਂ ਨੂੰ ਜਾਰੀ ਰੱਖਣਾ ਨਸਲਕੁਸ਼ੀ ਦੇ ਅਪਰਾਧ ਦਾ ਸਪੱਸ਼ਟ ਸਬੂਤ ਹੈ। ਦਫਤਰ ਨੇ ਕਿਹਾ ਕਿ ਇਜ਼ਰਾਈਲ ਅਤੇ ਅਮਰੀਕਾ ਨੂੰ ਇਨ੍ਹਾਂ ਅਪਰਾਧਾਂ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਜੋ ਮਨੁੱਖਤਾ ਨੂੰ ਖ਼ਤਰੇ ਵਿਚ ਪਾਉਂਦੇ ਹਨ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਦੇ ਹਨ। ਇਜ਼ਰਾਇਲੀ ਪੱਖ ਨੇ ਅਜੇ ਤੱਕ ਇਸ ਘਟਨਾ ‘ਤੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly