ਇਜ਼ਰਾਈਲ ਨੇ ਲਿਆ ਬਦਲਾ, ਤਹਿਰਾਨ ‘ਚ ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦੀ ਹੱਤਿਆ

ਤਹਿਰਾਨ ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦੀ ਮੌਤ ਹੋ ਗਈ ਹੈ। ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਕਿ ਹਮਾਸ ਦੇ ਮੁਖੀ ਇਸਮਾਈਲ ਹਾਨੀਆ ਅਤੇ ਉਸ ਦਾ ਇਕ ਅੰਗ ਰੱਖਿਅਕ ਉਸ ਸਮੇਂ ਮਾਰਿਆ ਗਿਆ ਜਦੋਂ ਤਹਿਰਾਨ ਵਿਚ ਉਨ੍ਹਾਂ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਹਮਲਾ ਬੁੱਧਵਾਰ ਤੜਕੇ ਕੀਤਾ ਗਿਆ।
ਦੱਸ ਦੇਈਏ ਕਿ ਮੰਗਲਵਾਰ ਨੂੰ ਹਾਨੀਆ ਨੇ ਈਰਾਨ ਦੇ ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕੀਤੀ ਸੀ। ਉਨ੍ਹਾਂ ਨੇ ਈਰਾਨ ਦੇ ਸੁਪਰੀਮ ਲੀਡਰ ਨਾਲ ਵੀ ਮੁਲਾਕਾਤ ਕੀਤੀ। ਇਸਲਾਮਿਕ ਸਮੂਹ ਨੇ ਇਸਮਾਈਲ ਹਾਨੀਆ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ‘ਤੇ ਵਿਸ਼ਲੇਸ਼ਕਾਂ ਨੇ ਇਸ ਹੱਤਿਆ ਲਈ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾਇਆ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟਰੈਫਿਕ ਪੁਲਿਸ ਮਾਛੀਵਾੜਾ ਵੱਲੋਂ ਨਵੇਂ ਨਿਯਮਾਂ ਸਬੰਧੀ ਸਕੂਲਾਂ ਵਿੱਚ ਸੈਮੀਨਾਰ
Next articleਦਿੱਲੀ ਸਰਕਾਰ ਕੋਚਿੰਗ ਸੰਸਥਾਵਾਂ ਨੂੰ ਨਿਯਮਤ ਕਰਨ ਲਈ ਕਾਨੂੰਨ ਲਿਆਏਗੀ, ਮੰਤਰੀ ਆਤਿਸ਼ੀ ਨੇ ਐਲਾਨ ਕੀਤਾ