ਪੁਲੀਸ ਵੱਲੋਂ ਬੈਰੀਕੇਡ ਹਟਾਉਣ ਤੋਂ ਸਾਫ਼ ਹੈ ਕਿ ਕਿਸਾਨਾਂ ਨੇ ਕਦੇ ਵੀ ਸੜਕਾਂ ਨਹੀਂ ਰੋਕੀਆਂ: ਐੱਸਕੇਐੱਮ

ਨਵੀਂ ਦਿੱਲੀ (ਸਮਾਜ ਵੀਕਲੀ):  ਦਿੱਲੀ ਪੁਲੀਸ ਵੱਲੋਂ ਕਿਸਾਨ ਅੰਦੋਲਨ ਦੇ ਦੋ ਸਥਾਨਾਂ ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਬੈਰੀਕੇਡ ਹਟਾਉਣ ਸਬੰਧੀ ਸੰਯੁਕਤ ਕਿਸਾਨ ਮੋਰਚਾ ਨੇ ਦਾਅਵਾ ਕੀਤਾ ਕਿ ਇਹ ਕਦਮ ਉਨ੍ਹਾਂ ਦੇ ਸਟੈਂਡ ਨੂੰ ਦਰਸਾਉਂਦਾ ਹੈ ਕਿ ਉਨ੍ਹਾਂ ਨੇ ਸ਼ਹਿਰ ਦੇ ਬਾਰਡਰਾਂ ਦੀਆਂ ਸੜਕਾਂ ਨੂੰ ਕਦੇ ਵੀ ਨਹੀਂ ਰੋਕਿਆ। ਆਗੂਆਂ ਨੇ ਕਿਹਾ ਕਿ ਪੁਲੀਸ ਵੱਲੋਂ ਬੈਰੀਕੇਡ ਹਟਾਉਣਾ ਉਨ੍ਹਾਂ ਦੇ ਉਸ ਸਟੈਂਡ ਦੀ ਪੁਸ਼ਟੀ ਜਿਸ ਵਿੱਚ ਉਹ ਵਾਰ ਵਾਰ ਕਹਿ ਰਹੇ ਹ ਨ ਕਿ ਕਿਸਾਨਾਂ ਨੇ ਕਦੇ ਵੀ ਸੜਕਾਂ ਨਹੀਂ ਰੋਕੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਵਾਲੀਆਂ ਥਾਵਾਂ ‘ਤੇ ਦੋਵੇਂ ਰਸਤਿਆਂ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਨ ਦਾ ਕੋਈ ਵੀ ਫੈਸਲਾ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਲਿਆ ਜਾਵੇਗਾ, ਜੋ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ 40 ਤੋਂ ਵੱਧ ਕਿਸਾਨ ਯੂਨੀਅਨਾਂ ਦੀ ਜਥੇਬੰਦੀ ਹੈ। ਉਂਜ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਵਾਜਾਈ ਲਈ ਰਾਹ ਦੇ ਦਿੱਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ਼ਾਜ਼ੀਪੁਰ ’ਚ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਤੋਂ ਪੁਲੀਸ ਨੇ ਬੈਰੀਕੇਡ ਹਟਾਉਣੇ ਸ਼ੁਰੂ ਕੀਤੇ
Next articleਹਾਲੇ ਤਾਂ ਸਿਰਫ਼ ਬੈਰੀਕੇਡ ਹਟਾਏ ਨੇ, ਛੇਤੀ ਹੀ ਤਿੰਨੇ ਖੇਤੀ ਕਾਨੂੰਨ ਹਟਾ ਦਿੱਤੇ ਜਾਣਗੇ: ਰਾਹੁਲ