ਚੇਨਈ— ਮਦਰਾਸ ਹਾਈ ਕੋਰਟ ਨੇ ਇਕ ਇਤਿਹਾਸਕ ਫੈਸਲੇ ‘ਚ ਕਿਹਾ ਹੈ ਕਿ ਪਿਆਰ ‘ਚ ਮਰਦ ਅਤੇ ਔਰਤ ਵਿਚਾਲੇ ਗਲੇ ਮਿਲਣਾ ਅਤੇ ਚੁੰਮਣਾ ਇਕ ਆਮ ਗੱਲ ਹੈ ਅਤੇ ਇਸ ਨੂੰ ਜਿਨਸੀ ਸ਼ੋਸ਼ਣ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਇਹ ਫੈਸਲਾ ਹਾਲ ਹੀ ‘ਚ ਉਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤਾ, ਜਿਸ ‘ਚ ਇਕ ਨੌਜਵਾਨ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਕਿਹਾ ਕਿ ਜਦੋਂ ਦੋ ਵਿਅਕਤੀ ਪ੍ਰੇਮ ਸਬੰਧਾਂ ਵਿੱਚ ਹੁੰਦੇ ਹਨ ਤਾਂ ਉਨ੍ਹਾਂ ਵਿਚਕਾਰ ਸਰੀਰਕ ਨੇੜਤਾ ਹੋਣਾ ਸੁਭਾਵਿਕ ਹੈ। ਭਾਰਤੀ ਦੰਡ ਵਿਧਾਨ ਦੀ ਧਾਰਾ 354A (1)(i) ਦੇ ਤਹਿਤ ਜਿਨਸੀ ਪਰੇਸ਼ਾਨੀ ਲਈ, ਸਰੀਰਕ ਸੰਪਰਕ ਦੀ ਪ੍ਰਕਿਰਤੀ ਅਜਿਹੀ ਹੋਣੀ ਚਾਹੀਦੀ ਹੈ ਕਿ ਇਹ ਸਪੱਸ਼ਟ ਤੌਰ ‘ਤੇ ਅਸਵੀਕਾਰਨਯੋਗ ਅਤੇ ਜਿਨਸੀ ਸੁਭਾਅ ਵਾਲਾ ਹੋਵੇ।
ਇਸ ਮਾਮਲੇ ‘ਚ ਇਕ ਨੌਜਵਾਨ ‘ਤੇ ਆਪਣੀ ਪ੍ਰੇਮਿਕਾ ਨੂੰ ਜ਼ਬਰਦਸਤੀ ਗਲੇ ਲਗਾਉਣ ਅਤੇ ਚੁੰਮਣ ਦਾ ਦੋਸ਼ ਹੈ। ਬਾਅਦ ‘ਚ ਪੀੜਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਹਾਲਾਂਕਿ, ਅਦਾਲਤ ਨੇ ਇਸ ਗੱਲ ਨੂੰ ਧਿਆਨ ਵਿੱਚ ਰੱਖਿਆ ਕਿ ਦੋਵਾਂ ਵਿਚਕਾਰ ਪ੍ਰੇਮ ਸਬੰਧ ਸਨ ਅਤੇ ਸ਼ਿਕਾਇਤਕਰਤਾ ਨੇ ਖੁਦ ਪਟੀਸ਼ਨਕਰਤਾ ਨੂੰ ਵਿਆਹ ਲਈ ਕਿਹਾ ਸੀ। ਜਦੋਂ ਪਟੀਸ਼ਨਰ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਤਾਂ ਉਸ ਨੇ ਇਹ ਸ਼ਿਕਾਇਤ ਦਰਜ ਕਰਵਾਈ, ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ, ਜੇਕਰ ਸ਼ਿਕਾਇਤਕਰਤਾ ਦੇ ਦੋਸ਼ਾਂ ਨੂੰ ਮੰਨ ਲਿਆ ਜਾਵੇ, ਤਾਂ ਪਟੀਸ਼ਨਕਰਤਾ ਦੇ ਖਿਲਾਫ ਕੋਈ ਅਪਰਾਧ ਨਹੀਂ ਕੀਤਾ ਜਾਂਦਾ ਹੈ। ਅਦਾਲਤ ਨੇ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਕਾਨੂੰਨ ਦੀ ਦੁਰਵਰਤੋਂ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਜਾਰੀ ਰੱਖਣਾ ਉਚਿਤ ਨਹੀਂ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly