*ਸਰਕਾਰੀ ਸਮਾਗਮਾਂ ਵਿੱਚ ਅਧਿਆਪਕਾਂ ਨੂੰ ਝੋਕਣਾ ਗੈਰ ਵਾਜਿਬ:-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ*

ਜਲੰਧਰ, ਫਿਲੌਰ, ਅੱਪਰਾ (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਕੂਲ ਆਫ ਐਮੀਨੈਂਸ ਦੇ ਅਮ੍ਰਿਤਸਰ ਸਮਾਗਮ ਵਿੱਚ ਭੀੜ ਜਟਾਉਣ ਲਈ ਅਧਿਆਪਕਾਂ ਨੂੰ ਝੋਕਣ ਦੀ ਸਖਤ ਨਿਖੇਧੀ ਕੀਤੀ ਹੈ। ਗੌਰਮਿੰਟ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਕਰਨੈਲ ਫਿਲੌਰ ਆਦਿ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਕੂਲੀ ਸਿੱਖਿਆ ਦੇ ਸੁਧਾਰਾਂ ਦੇ ਵੱਡੇ ਵੱਡੇ ਵਾਅਦੇ ਕਰਕੇ ਆਈ ਸੀ ਪਰ ਸਿੱਖਿਆ ਵਿੱਚ ਇੱਕਸਾਰ ਸੁਧਾਰ ਦੀ ਬਜਾਇ ਕੁਝ ਇੱਕ ਸਕੂਲਾਂ ਨੂੰ ਤਰਜੀਹ ਦੇਣੀ ਸਿੱਖਿਆ ਦੇ ਢਾਂਚੇ ਵਿੱਚ ਪਾੜਾ ਵਧਾਉਣ ਵਾਲੀ ਗੱਲ ਹੈ। ਜਦਕਿ ਚਾਹੀਦਾ ਤਾਂ ਇਹ ਸੀ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਾਰੇ ਬੱਚਿਆਂ ਨੂੰ ਇੱਕੋ ਜਿਹੀ ਸਿੱਖਿਆ ਦੇਣ ਦੇ ਉਪਰਾਲੇ ਕੀਤੇ ਜਾਂਦੇ। ਇਸ ਸਮੇਂ ਆਗੂਆਂ ਵਲੋਂ ਰਾਜਨੀਤਕ ਸਮਾਗਮਾਂ ਵਿੱਚ ਭੀੜ ਜੁਟਾਉਣ ਲਈ ਅਧਿਆਪਕਾਂ ਨੂੰ ਵਰਤਣਾ ਠੀਕ ਨਹੀਂ ਹੈ। ਇਸ ਸਮੇਂ ਤੀਰਥ ਸਿੰਘ ਬਾਸੀ,, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਸਵਿੰਦਰ ਸਮਾਣਾ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -386
Next articleਆਮ ਲੋਕਾਂ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਤਿੱਖੀ ਨਿਖੇਧੀ