ਵਿਦੇਸ਼ਾਂ ਵਿੱਚ ਰਹਿ ਕੇ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਤੇ ਸਿੱਖੀ ਬਾਣੇ ਦੇ ਧਾਰਨੀ ਬਣਾਉਣਾ ਸਾਡਾ ਮੁੱਢਲਾ ਫਰਜ਼ -ਸੋਹੀ

ਜਗਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਆਯੋਜਿਤ

ਲੰਡਨ (ਸਮਾਜ ਵੀਕਲੀ) (ਸਮਰਾ)- ਜਗਜੀਤ ਸਿੰਘ ਢਿੱਲੋਂ ਦੁਆਰਾ ਸਲੋਹ ਵਿੱਚ ਨਵੇਂ ਘਰ ਵਿੱਚ ਪ੍ਰਵੇਸ਼ ਕਰਨ ਤੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ । ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸ਼ੇਸ਼ ਤੌਰ ਪਹੁੰਚੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਹਿੰਮਤ ਸਿੰਘ ਸੋਹੀ ਨੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ । ਇਸ ਦੇ ਨਾਲ ਹੀ ਹਿੰਮਤ ਸਿੰਘ ਸੋਹੀ ਨੇ ਢਿੱਲੋਂ ਪਰਿਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਚਾਹੀਦਾ ਹੈ ਤੇ ਗੁਰਬਾਣੀ ਤੇ ਬਾਣੇ ਦਾ ਧਾਰਨੀ ਬਣਾਉਣਾ ਚਾਹੀਦਾ ਹੈ। ਇਹ ਹੀ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਮਿਹਰ ਹੈ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਢਿੱਲੋਂ ਪਰਿਵਾਰ ਨੂੰ ਰਹਿਣ ਬਸੇਰਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਸਾਨੂੰ ਵਿਦੇਸਾਂ ਵਿੱਚ ਰਹਿ ਕੇ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਅਤੇ ਇਸ ਦੇ ਨਾਲ ਹੀ ਗੁਰਮੱਖੀ ਦੇ ਨਾਲ ਜੋੜਨ ਲਈ ਵੀ ਉਪਰਾਲੇ ਕਰਨੇ ਚਾਹੀਦੇ ਹਨ।

ਇਸ ਦੌਰਾਨ ਸ਼ਰਨਬੀਰ ਸਿੰਘ ਸੰਘਾ, ਗੋਲਡਨ ਵਿਰਸਾ ਯੂ ਕੇ ਦੇ ਐਮ ਡੀ ਰਾਜਵੀਰ ਸਮਰਾ ਤੇ ਰਵਿੰਦਰ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਮੁਬਾਰਕਬਾਦ ਦਿੰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ । ਇਸ ਮੌਕੇ ਸੁਖਪ੍ਰੀਤ ਕੌਰ ਢਿੱਲੋਂ,ਗੁਰਨੂਰ ਕੌਰ ,ਸ਼ਰਨਬੀਰ ਸਿੰਘ ਸੰਘਾ, ਰਾਜਵੀਰ ਸਿੰਘ ਸਮਰਾ ਐੱਮ ਡੀ ਗੋਲਡਨ ਵਿਰਸਾ ਯੂ ਕੇ, ਸੁਖਪ੍ਰੀਤ ਕੌਰ ਢਿੱਲੋਂ, ਰਵਿੰਦਰ ਸਿੰਘ ਧਾਲੀਵਾਲ, ਗੁਰਅੰਮ੍ਰਿਤਪਾਲ ਸਿੰਘ,ਗੁਰਨੂਰ ਕੌਰ,ਜੌਲੀ ਬੱਲ,ਨਿੰਦਰ ਸਿੰਘ ਅਮੀਸ਼ ਤੁਲੀ (ਦੇਸੀ ਤੜਕਾ) ਆਦਿ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਪੱਧਰੀ ਕਵਿੱਜ਼ ਅਤੇ ਟਾਈਪਿੰਗ ਮੁਕਾਬਲਾ
Next articleਗ਼ਜ਼ਲ