ਅੰਨਦਾਤਾ ਦੀ ਆਵਾਜ਼ ਬਣਨਾ ਸੰਸਦ ਮੈਂਬਰਾਂ ਦੀ ਜ਼ਿੰਮੇਵਾਰੀ: ਭਗਵੰਤ ਮਾਨ

New Delhi: AAP MP Bhagwant Mann at Parliament in New Delhi

ਚੰਡੀਗੜ੍ਹ (ਸਮਾਜ ਵੀਕਲੀ):ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ‘ਪੀਪਲਜ਼ ਵ੍ਹਿਪ’ ਦਾ ਸਮਰਥਨ ਕਰਦਿਆਂ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ ਕੇ ਕਿਸਾਨਾਂ ਦੀ ਆਵਾਜ਼ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਅਪੀਲ ਮੰਨਦਿਆਂ ਸੈਸ਼ਨ ਦੌਰਾਨ ਬਾਈਕਾਟ ਜਾਂ ਵਾਕਆਊਟ ਤੋਂ ਗੁਰੇਜ਼ ਕੀਤਾ ਜਾਵੇ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਅੰਦਰ ਰਹਿ ਕੇ ਆਵਾਜ਼ ਬੁਲੰਦ ਕੀਤੀ ਜਾਵੇ ਕਿਉਂਕਿ ਕਿਸਾਨ ਦੇਸ਼ ਦੇ ਅੰਨਦਾਤਾ ਅਤੇ ਰੀੜ੍ਹ ਦੀ ਹੱਡੀ ਹਨ, ਇਸ ਲਈ ਕਿਸਾਨਾਂ ਦੀ ਆਵਾਜ਼ ਨੂੰ ਹਾਕਮਾਂ ਤਕ ਪਹੁੰਚਾਉਣਾ ਸਮੂਹ ਸੰਸਦ ਮੈਂਬਰਾਂ ਦੀ ਜ਼ਿੰਮੇਵਾਰੀ ਅਤੇ ਧਰਮ ਹੈ।

ਚਿੱਠੀ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਕੇਂਦਰ ਵੱਲੋਂ ਥੋਪੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਤੋਂ ਸੰਸਦ ਮੈਂਬਰ ਹੋਣ ਦੇ ਨਾਲ-ਨਾਲ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਸੰਸਦ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੇ ਮਸਲੇ ’ਤੇ ਸਾਰੇ ਮੈਂਬਰ ਇਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਹੱਲਾ ਬੋਲਣ ਤਾਂ ਜੋ ਸਰਕਾਰ ਕੋਈ ਠੋਸ ਫ਼ੈਸਲਾ ਲਵੇ। ਮਾਨ ਨੇ ਕਿਹਾ ਕਿ ਸੰਸਦ ਦੇ 19 ਜੁਲਾਈ ਤੋਂ ਸ਼ੁਰੂ ਹੋ ਰਹੇ ਮੌਨਸੂਨ ਸੈਸ਼ਨ ਦੌਰਾਨ ਉਹ ਆਪਣੇ ਤੌਰ ’ਤੇ ਖੇਤੀ ਕਾਨੂੰਨਾਂ ਸਬੰਧੀ ਕਈ ਸੁਆਲ ਸਪੀਕਰ ਦੀ ਆਗਿਆ ਨਾਲ ਲੋਕ ਸਭਾ ਵਿੱਚ ਰੱਖਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘20ਵੀਂ ਸਦੀ ਦੇ ਤਰੀਕਿਆਂ ਨਾਲ ਅੱਜ ਭਾਰਤ ਦੀ ਸੇਵਾ ਨਹੀਂ ਕੀਤੀ ਜਾ ਸਕਦੀ’
Next articleਸੰਸਦ ਮੈਂਬਰਾਂ ਨੂੰ ਅੱਜ ਈ-ਮੇਲ ਰਾਹੀਂ ਭੇਜਿਆ ਜਾਵੇਗਾ ‘ਵੋਟਰਜ਼ ਵ੍ਹਿਪ’