ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਬੱਚਿਆਂ ਨੂੰ ਜਾਗਰੂਕ ਕਰਨਾ ਬਹੁਤ ਜਰੂਰੀ : ਪਰਮਜੀਤ ਰੰਮੀ

*ਭਾਰਤ ਵਿਕਾਸ ਪ੍ਰੀਸ਼ਦ ਅਤੇ ਲਾਈਨਜ ਕਲੱਬ ਦੇ ਮੈਂਬਰ ਲੰਗਰ ਵਰਤਾਉਂਦੇ ਹੋਏ l*
 ਭਾਰਤ ਵਿਕਾਸ ਪ੍ਰੀਸ਼ਦ ਅਤੇ ਲਾਈਨਜ਼ ਕਲੱਬ ਨੇ ਲਾਇਆ ਲੰਗਰ 
ਡੇਰਾਬੱਸੀ,(ਸੰਜੀਵ ਸਿੰਘ ਸੈਣੀ)-ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਿਜਦਾ ਕਰਦਿਆਂ ਭਾਰਤ ਵਿਕਾਸ ਪ੍ਰੀਸ਼ਦ ਅਤੇ ਲਾਈਨਜ ਕਲੱਬ ਡੇਰਾਬੱਸੀ ਵੱਲੋਂ ਡੇਰਾਬੱਸੀ ਬਰਵਾਲਾ ਮਾਰਗ ਤੇ ਗ੍ਰੀਨ ਸਟੇਟ ਵਿਖੇ ਲੰਗਰ ਲਾਇਆ ਗਿਆ l
 ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰੈੱਸ ਸਕੱਤਰ ਅਤੇ ਸਮਾਜ ਸੇਵੀ ਪਰਮਜੀਤ ਰੰਮੀ ਸੈਣੀ ਨੇ ਦੱਸਿਆ ਕਿ ਦੋਨੋਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਦਾਲ, ਸਬਜ਼ੀ ਅਤੇ ਪ੍ਰਸ਼ਾਦਿਆਂ ਦਾ ਲੰਗਰ ਲਾਇਆ ਗਿਆ l ਜਿਸ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਛਕਿਆ l ਇਸ ਮੌਕੇ ਪੰਜਾਬ ਈਸਟ ਦੇ ਐਡਵਾਈਜ਼ਰ ਗਿਆਨ ਚੰਦ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜਰ ਰਹੇ l
ਸੈਣੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨl ਸਾਨੂੰ ਉਹਨਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ
 ਹੈ। ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਹਰ ਸਾਲ ਪ੍ਰੀਸ਼ਦ ਮੈਂਬਰਾਂ ਵੱਲੋਂ ਲੰਗਰ ਲਾਇਆ ਜਾਂਦਾ ਹੈ।
ਇਸ ਮੌਕੇ ਲਾਈਨਜ ਕਲੱਬ ਦੇ ਪ੍ਰਧਾਨ ਬਲਕਾਰ ਸਿੰਘ, ਸਕੱਤਰ ਸਨੰਤ ਭਾਰਤਵਾਜ, ਪ੍ਰੇਮ ਸਿੰਘ, ਪ੍ਰੀਸ਼ਦ ਪ੍ਰਧਾਨ ਉਪੇਸ ਬਾਂਸਲ, ਸਕੱਤਰ ਬਰਖਾ ਰਾਮ, ਖਜਾਨਚੀ ਨੀਤਿਨ ਜਿੰਦਲ,ਮਾਧਵ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ l

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleThree IDF soldiers killed in Gaza, toll reaches 161
Next article‘Rot in Hell’: Trump’s message to opponents on Christmas