ਹਨੀ ਦੇ ਟਿਕਾਣੇ ਤੋਂ ਸਾਮਾਨ ਤੇ ਹੋਰ ਦਸਤਾਵੇਜ਼ ਜ਼ਬਤ

ਲੁਧਿਆਣਾ (ਸਮਾਜ ਵੀਕਲੀ):  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਈਡੀ ਨੇ ਅੱਜ ਸਵੇਰੇ ਦਸ ਵਜੇ ਦੇ ਕਰੀਬ ਛਾਪੇਮਾਰੀ ਕੀਤੀ, ਜੋ ਸ਼ਾਮ ਤੱਕ ਜਾਰੀ ਰਹੀ। ਹਨੀ ਦੀ ਇਥੇ ਐੱਸਬੀਐੱਸ ਨਗਰ ਸਥਿਤ ਰਿਹਾਇਸ਼ ’ਤੇ ਈਡੀ ਅਧਿਕਾਰੀਆਂ ਦੇ ਪੁੱਜਦੇ ਹੀ ਪੁਲੀਸ ਤੇ ਹੋਰ ਫੋਰਸ ਨੇ ਘਰ ਨੂੰ ਚਾਰੋਂ ਪਾਸਿਓਂ ਘੇਰ ਲਿਆ। ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਬਾਹਰ ਨਹੀਂ ਜਾਣ ਦਿੱਤਾ ਗਿਆ। ਈਡੀ ਦੇ ਇਸ ਛਾਪੇ ਨੂੰ ਲੈ ਕੇ ਕਿਸੇ ਵੀ ਅਧਿਕਾਰੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਛਾਪੇਮਾਰੀ ਦੌਰਾਨ ਟੀਮ ਨੇ ਕਾਫ਼ੀ ਸਾਮਾਨ ਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਨੀ ਦੇ ਕਿਸੇ ਹੋਰ ਨਜ਼ਦੀਕੀ ਦੇ ਘਰ ਵਿੱਚ ਵੀ ਛਾਪੇਮਾਰੀ ਹੋਈ ਹੈ, ਪਰ ਉਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Previous articleFive injured as train derails after Balochistan explosion
Next articlePresidential palace under Ashraf Ghani saw multiple cases of sexual assault, corruption