ਨਹਿਰੂ ਯੁਵਾ ਕੇਂਦਰ ਵੱਲੋਂ IVEP ਪ੍ਰੋਗਰਾਮ ਬਲਾਕ ਧੂਰੀ ਵਿਖੇ ਕਰਵਾਇਆ ਗਿਆ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਧੂਰੀ ਬਲਾਕ ਵਿਖੇ IVEP ਦਾ ਪ੍ਰੋਗਰਾਮ ਕੀਤਾ ਗਿਆ।ਜਿਸ ਵਿੱਚ ਬਹੁਤ ਸਾਰੇ ਨੌਜਵਾਨਾਂ ਨੇ ਹਿੱਸਾ ਲਿਆ।80 ਦੇ ਕਰੀਬ ਨੋਜਵਾਨ ਮੁੰਡੇ ਕੁੜੀਆਂ ਵਲੋਂ IVEP ਦੀ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ ਅਧਿਆਪਕਾਂ ਦੀ ਸਮੁੱਚੀ ਟੀਮ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਇਸ ਮੌਕੇ ਲੈਕਚਰਰ ਸੁਖਵੀਰ ਸਿੰਘ ਜੀ ਡੀ ਪੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਦੁਆਰਾ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਦੇ ਕਰਵਾਏ ਜਾ ਰਹੇ ਯੁਵਾ ਉਤਸ਼ਵ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।ਤੇ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।ਇਹ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ। ਵਲੰਟੀਅਰ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਜੀ ਦੁਆਰਾ ਸਮੂਹ ਸਟਾਫ ਅਤੇ ਨੌਜਵਾਨਾਂ ਦਾ ਵਿਸੇਸ਼ ਧੰਨਵਾਦ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲ੍ਹਾ ਯੁਵਾ ਅਫਸਰ ਸ੍ਰੀ ਰਾਹੁਲ ਸੈਣੀ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਇਹ ਪ੍ਰੋਗਰਾਮ ਸਫਲਤਾਪੂਰਵਕ ਹੋ ਸਕਿਆ….

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖ਼ੁਦਕੁਸ਼ੀਆਂ ਜਾਂ ਜ਼ਿੰਦਗੀ
Next articleਫਰਕ