(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਧੂਰੀ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਮਸਾ ਵਿਖੇ IVEP ਦਾ ਪ੍ਰੋਗਰਾਮ ਕੀਤਾ ਗਿਆ।ਜਿਸ ਵਿੱਚ ਬਹੁਤ ਸਾਰੇ ਨੌਜਵਾਨਾਂ ਨੇ ਹਿੱਸਾ ਲਿਆ।80 ਦੇ ਕਰੀਬ ਨੋਜਵਾਨਾਂ ਵਲੋਂ IVEP ਦੀ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ ਅਧਿਆਪਕਾਂ ਦੀ ਸਮੁੱਚੀ ਟੀਮ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਇਸ ਮੌਕੇ ਸੀਨੀਅਰ ਅਧਿਆਪਕ ਅਮਰਜੀਤ ਸਿੰਘ ਜੀ ਦੁਆਰਾ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਦੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।ਇਹ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ। ਲੇਖਕ ਅਤੇ ਨਹਿਰੂ ਯੁਵਾ ਵਲੰਟੀਅਰ ਅਮਨਦੀਪ ਸਿੰਘ ( ਅਮਨ ਜੱਖਲਾਂ) ਜੀ ਅਤੇ ਸਕਿੰਦਰ ਸਿੰਘ ਜੀ ਦੁਆਰਾ ਸਮੂਹ ਸਟਾਫ ਅਤੇ ਨੌਜਵਾਨਾਂ ਦਾ ਵਿਸੇਸ਼ ਧੰਨਵਾਦ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਜਿਲ੍ਹਾ ਯੁਵਾ ਅਫਸਰ ਸ੍ਰੀ ਰਾਹੁਲ ਸੈਣੀ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਇਹ ਪ੍ਰੋਗਰਾਮ ਸਫਲਤਾਪੂਰਵਕ ਹੋ ਸਕਿਆ….
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly