ਜਗਤ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਲੋੜਵੰਦ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣੀਆਂ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ – ਜਥੇਦਾਰ ਨਿਮਾਣਾ 
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਿੱਖ ਧਰਮ ਦੇ ਬਾਨੀ ਜਗਤ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ  ਸੇਵਾਦਾਰ ਬਲਦੇਵ ਸਿੰਘ ਸੰਧੂ ਦੀ ਅਗਵਾਈ ਹੇਠ 752ਵਾਂ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਾਹਨੂੰਵਾਨ ਰੋਡ ਬਟਾਲਾ ਵਿਖੇ ਲਗਾਇਆ ਗਿਆ। ਇਸ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:), ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਕਿਹਾ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਮੌਕੇ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਲਈ ਖੂਨ-ਦਾਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦੇ ਕਿਹਾ ਮਨੁੱਖਤਾ ਦੀ ਸੇਵਾ ਪਰਮਾਤਮਾ ਭਗਤੀ ਹੈ। ਇਸ ਮੌਕੇ ਤੇ ਸੁਸਾਇਟੀ ਦੇ ਸੇਵਾਦਾਰ ਬਲਦੇਵ ਸਿੰਘ ਸੰਧੂ ਨੇ ਦੱਸਿਆ ਖ਼ੂਨਦਾਨ ਕੈਂਪ ਦੌਰਾਨ 50 ਬਲੱਡ ਯੂਨਿਟ ਅਮਨਦੀਪ ਮੈਡੀਸਿਟੀ ਅਤੇ ਗੁਰਦੇਵ ਹਸਪਤਾਲ਼ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਸਿੱਖ ਸਭਿਆਚਾਰ ਦੀਆਂ ਕਿਤਾਬਾਂ ਪੜ੍ਹਣ ਨੂੰ ਉਤਸ਼ਾਹਿਤ ਕਰਦਾ “ਸਮਰ ਬੁੱਕ ਰੀਡਿੰਗ ਪ੍ਰੋਗਰਾਮ” ਸੰਪੰਨ
Next articleਖੇਡਾਂ ਵਤਨ ਪੰਜਾਬ ਦੀਆਂ-2024 ਦੇ ਤਹਿਤ ਅੰਡਰ-14 ਫੁੱਟਬਾਲ ਮੁਕਾਬਲੇ ਕਰਵਾਏ,ਡਿਪਟੀ ਸਪੀਕਰ ਨੇ ਕਰਵਾਈ ਮੁਕਾਬਲਿਆਂ ਦੀ ਸ਼ੁਰੂਆਤ