ਸੰਗਰੂਰ, (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੀ ਮਾਸਿਕ ਸਾਹਿਤਕ ਇਕੱਤਰਤਾ 27 ਅਗਸਤ ਦਿਨ ਐਤਵਾਰ ਨੂੰ ਸਵੇਰੇ ਸਹੀ 10:00 ਵਜੇ ਮਾਨ ਹੋਮੀਓਪੈਥਿਕ ਕਲੀਨਿਕ, ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਰੱਖੀ ਗਈ ਹੈ, ਜਿਸ ਵਿੱਚ ਉੱਘੇ ਬਾਲ ਗ਼ਜ਼ਲਗੋ ਜਗਜੀਤ ਸਿੰਘ ਲੱਡਾ ਦੇ ਦੋ ਬਾਲ ਗ਼ਜ਼ਲ-ਸੰਗ੍ਰਹਿ ‘ਆਪਣਾ ਪੰਜਾਬ’ ਅਤੇ ‘ਪਿਆਰਾ ਭਾਰਤ’ ਲੋਕ ਅਰਪਣ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਜਗਜੀਤ ਸਿੰਘ ਲੱਡਾ ਦੇ ਦਰਜਨ ਤੋਂ ਵੱਧ ਬਾਲ ਗ਼ਜ਼ਲ-ਸੰਗ੍ਰਹਿ ਅਤੇ ਕਿਸਾਨੀ ਸੰਘਰਸ਼ ਬਾਰੇ ਇੱਕ ਕਾਵਿ-ਸੰਗ੍ਰਹਿ ‘ਜਨ ਅੰਦੋਲਨ’ ਪ੍ਰਕਾਸ਼ਿਤ ਹੋ ਚੁੱਕੇ ਹਨ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਸਮਾਗਮ ਤੋਂ ਪਹਿਲਾਂ ਸਭਾ ਦੀ ਕਾਰਜਕਾਰਨੀ ਦੀ ਇਕੱਤਰਤਾ ਹੋਵੇਗੀ। ਇਸ ਮੌਕੇ ਆਜ਼ਾਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly