ਜਹਾਂਗੀਰਪੁਰੀ ਹਿੰਸਾ: ਈਡੀ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ

ਨਵੀਂ ਦਿੱਲੀ (ਸਮਾਜ ਵੀਕਲੀ):  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਹਾਂਗੀਰਪੁਰੀ ’ਚ ਹਾਲ ਹੀ ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਮੁੱਖ ਮੁਲਜ਼ਮ ਮੁਹੰਮਦ ਅੰਸਾਰ ਸਮੇਤ ਹੋਰ ਮਸ਼ਕੂਕਾਂ ਖ਼ਿਲਾਫ਼ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ (ਪੀਐਮਐਲਏ) ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਪੁਲੀਸ ਦੇ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਹਾਲ ਹੀ ’ਚ ਈਡੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਦੀ ਅਪੀਲ ਕੀਤੀ ਸੀ। ਉਨ੍ਹਾਂ ਇਸ ਮਾਮਲੇ ’ਚ ਦਿੱਲੀ ਪੁਲੀਸ ਦੇ ਅਧਿਕਾਰੀਆਂ ਤੋਂ ਪ੍ਰਾਪਤ ਕੀਤੇ ਗਏ ਮੁੱਢਲੇ ਤੱਥਾਂ ਤੇ ਉਨ੍ਹਾਂ ਵੱਲੋਂ ਦਰਜ ਕੀਤੀ ਗਈ ਐਫਆਈਆਰ ਦਾ ਹਵਾਲਾ ਦਿੱਤਾ ਸੀ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਦਰਜ ਕੀਤੀਆਂ ਗਈਆਂ ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਈਡੀ ਨੇ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲੀਸ ਨੇ ਇਸ ਘਟਨਾ ਦੇ ਸਬੰਧ ’ਚ ਹੁਣ ਤੱਕ 25 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੀਫ ਜਸਟਿਸ ਵੱਲੋਂ ਮਾਤ-ਭਾਸ਼ਾ ਸਿੱਖਣ ਦੀ ਪੈਰਵੀ
Next articleਸਰਹੱਦ ਪਾਰ ਵੀ ਅਤਿਵਾਦ ਖ਼ਿਲਾਫ਼ ਕਾਰਵਾਈ ਤੋਂ ਗੁਰੇਜ਼ ਨਹੀਂ ਕਰਾਂਗੇ: ਰਾਜਨਾਥ