ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆ ਸ਼ਿਕਾਇਤਾਂ ਸੁਣ ਕਈ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ
ਫਗਵਾੜਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਜੈ ਭੀਮ ਯੂਨਾਈਟਡ ਵੁਆਇਸ ਆਫ ਪੰਜਾਬ ਵਲੋਂ ਫਾਊਂਡਰ ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਜੱਖੂ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ, ਨਾਰੀ ਜਾਤੀ ਦੇ ਮੁਕਤੀਦਾਤਾ, ਭਾਰਤ ਰਤਨ ਬਾਬਾ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਸਮਾਗਮ ਅੰਬੇਡਕਰ ਭਵਨ ਅਰਬਨ ਅਸਟੇਟ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਸ਼ਿਰਕਤ ਕੀਤੀ। ਇਸ ਮੌਕੇ ਏ.ਡੀ.ਸੀ.ਕਮ ਨਿਗਮ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਸਮੇਤ ਵੱਡੀ ਗਿਣਤੀ ਵਿੱਚ ਫਗਵਾੜਾ ਸ਼ਹਿਰ ਦੇ ਵਾਸੀਆ ਅਤੇ ਜੈ ਭੀਮ ਟੀਮ ਪੰਜਾਬ ਦੇ ਵਰਕਰਾਂ ਅਤੇ ਆਗੂਆਂ ਨੇ ਸ਼ਿਰਕਤ ਕੀਤੀ।ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਜੱਖੂ ਸਮੇਤ ਜੈ ਭੀਮ ਟੀਮ ਪੰਜਾਬ ਦੀ ਟੀਮ ਨੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਆਏ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕਰਵਾਇਆ ਅਤੇ ਹੋਰ ਆਈਆਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਅਧਿਕਾਰੀਆ ਨੂੰ ਦਿੱਤੇ। ਉਨ੍ਹਾਂ ਭਰੋਸਾ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਫਗਵਾੜਾ ਸ਼ਹਿਰ ਦੇ ਲੋਕਾਂ ਨਾਲ ਦਿਲੀ ਲਗਾਓ ਹੈ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਉਹ ਹਮੇਸ਼ਾ ਤੱਤਪਰ ਰਹਿਣਗੇ। ਗੜ੍ਹੀ ਨੇ ਕਿਹਾ ਕਿ ਉਨ੍ਹਾਂ ਦੇ ਦਰਵਾਜੇ ਫਗਵਾੜਾ ਵਾਸੀਆਂ ਲਈ ਹਮੇਸ਼ਾ ਖੁੱਲੇ ਹਨ ਅਤੇ ਕਦੇ ਵੀ ਕੋਈ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਦੇ ਸਰਪ੍ਰਸਤ ਪ੍ਰਿੰਸੀਪਲ ਕੇਵਲ ਸਿੰਘ ਸਰਪ੍ਰਸਤ, ਹੈਪੀ ਕੌਲ ਸਟੇਟ ਕੋਆਰਡੀਨੇਟਰ, ਅਸ਼ੋਕ ਭਾਟੀਆ ਆਪ ਆਗੂ, ਧਰਮਿੰਦਰ ਸਿੰਘ ਭੁੱਲਾਰਾਈ, ਮੌਂਟੀ ਮਹਿਮੀ, ਚੇਅਰਮੈਨ ਰਜਿੰਦਰ ਘੇੜਾ, ਯੋਗਰਾਜ ਜਲੰਧਰ, ਬੀਬੀ ਸੁਖਜੀਤ ਕੌਰ ਭਬਿਆਣਾ, ਬੀਬੀ ਕੁਲਵਿੰਦਰ ਕੌਰ, ਜਸਵੰਤ ਸਿੰਘ ਫੋਜੀ, ਬੀਬੀ ਹਰਪ੍ਰੀਤ ਕੌਲ, ਕਮਲਜੀਤ ਕੌਰ, ਬਲਵੀਰ ਕੌਰ ਪਠਲਾਵਾ, ਬਲਜੀਤ ਕੌਰ ਅੰਬੇਡਕਰੀ, ਰਾਜੇਸ਼ ਕੁਮਾਰ ਲਵੀ ਪੰਚ, ਡਾ. ਅਵਨੀਤ ਕੌਰ ਜੱਖੂ, ਜੱਸੀ ਕੋਟ ਰਾਣੀ, ਪਰਸ਼ੋਤਮ ਖੇੜਾ, ਡਾਕਟਰ ਨਰਿੰਦਰ ਕਲਸੀ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਜਗਨਨਾਥ ਬਾਂਸਲ , ਜਨਰਲ ਸਕੱਤਰ ਘਣਸ਼ਾਮ, ਖਜਾਨਚੀ ਸਰਵਣ ਬਿਰਹਾ, ਸਮੇਤ ਸਮੂਹ ਮੈਂਬਰ ਹਾਜ਼ਰ ਸਨ।ਜੈ ਭੀਮ ਯੂਨਾਈਟਡ ਵੁਆਇਸ ਆਫ ਪੰਜਾਬ ਦੀ ਟੀਮ ਵਲੋਂ ਚੇਅਰਮੈਨ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਸਰਦਾਰ ਜਸਵੀਰ ਸਿੰਘ ਗੜ੍ਹੀ, ਏ.ਡੀ.ਸੀ.ਸ਼ਿਖਾ ਭਗਤ,ਐਸ.ਡੀ.ਐਮ. ਰਣਦੀਪ ਸਿੰਘ ਹੀਰ, ਡੀ.ਐਸ.ਪੀ.ਪਲਵਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਦੇ ਫਾਊਂਡਰ ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਪ੍ਰਮੁੱਖ ਸਖਸ਼ੀਅਤਾਂ, ਸ੍ਰੀ ਗੁਰੂ ਰਵਿਦਾਸ ਸਭਾ ਦੀ ਸਮੁੱਚੀ ਟੀਮ ਅਤੇ ਆਏ ਹੋਏ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆ ਬਾਬਾ ਸਾਹਿਬ ਅੰਬੇਡਕਰ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਦੀ ਰਹੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



