ਜੇਲ੍ਹ ਫਰੀਦਕੋਟ

ਪਹਿਲੀ ਵਾਰ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਰੀਦਕੋਟ ਜੇਲ੍ਹ ਦਾ ਦੌਰਾ ਸਪੀਕਰ ਸੰਧਵਾਂ ਨੇ ਦਿੱਤਾ ਜੇਲ੍ਹ ਵਿਚ ਲਾਇਬ੍ਰੇਰੀ ਬਣਾਉਣ ਦਾ ਭਰੋਸਾ 

ਕੁੜੀਆਂ ਦਾ ਖੇਡਾਂ ਪ੍ਰਤੀ ਰੁਝਾਨ ਸਾਕਾਰਾਤਮਕ ਸੋਚ ਦੀ ਨਿਸ਼ਾਨੀ_ ਸੰਧਵਾਂ
ਫਰੀਦਕੋਟ/ਮੋਗਾ 12 ਜੁਲਾਈ (ਬੇਅੰਤ ਗਿੱਲ ਭਲੂਰ) ਖੇਡਾਂ ਰਾਹੀਂ ਸਜ਼ਾਯਾਫਤਾ ਜਾਂ ਅੰਡਰ ਟਰਾਈਲ ਕੈਦੀਆਂ ਨੂੰ ਸੁਧਾਰ ਦੇ ਰਸਤੇ ਪਾਇਆ ਜਾ ਸਕਦਾ ਹੈ, ਜਿਸ ਵਿੱਚ ਜੇਲ੍ਹ ਸਟਾਫ ਅਤੇ ਉੱਚ ਅਧਿਕਾਰੀਆਂ ਦਾ ਅਹਿਮ ਰੋਲ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੈਦੀਆਂ ਵੱਲੋਂ ਚਾਰ ਰੱਸਾ-ਕਸ਼ੀ ਦੇ ਮੈਚ ਦੇਖਣ ਉਪਰੰਤ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਥਾਨਕ ਜੇਲ੍ਹ ਵਿਖੇ ਪਹਿਲੀ ਵਾਰ ਪਹੁੰਚਣ ‘ਤੇ ਗਾਰਡ ਆਫ ਆਨਰ ਵੀ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਨੇ ਰੱਸਾ ਕੱਸੀ ਜਿੱਤਣ ਵਾਲੀ ਟੀਮ ਨੂੰ 5100/- ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਧਾਰਮਿਕ ਗੀਤ ਗਾਉਣ ਵਾਲੇ ਇੱਕ ਕੈਦੀ ਦੀ ਵੀ ਉਨ੍ਹਾਂ ਨੇ ਸਹਾਰਨਾ ਕੀਤੀ।
ਉਨ੍ਹਾਂ ਕਿਹਾ ਕਿ ਕੈਦੀਆਂ ਦੀ ਚੰਗੀ ਸਿਹਤ ਲਈ ਸਮੇਂ ਸਮੇਂ ‘ਤੇ ਅਜਿਹੇ ਪ੍ਰੋਗਰਾਮ ਕਰਨੇ ਚਾਹੀਦੇ ਹਨ। ਜੇਲ੍ਹ ਦੌਰੇ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕੈਦੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਕੈਦੀਆਂ ਨਾਲ ਗੱਲਬਾਤ ਉਪੰਰਤ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਹੋਇਆ ਸਪੀਕਰ ਵਿਧਾਨ ਸਭਾ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਨਾਲ ਟੈਲੀਕੰਸਲਟੇਸ਼ਨ ਰਾਹੀਂ ਇਲਾਜ ਦਾ ਭਰੋਸਾ ਦਿੱਤਾ। ਉਨ੍ਹਾਂ ਨਾਲ ਹੀ ਜੇਲ੍ਹ ਵਿੱਚ ਇੱਕ ਲਾਇਬ੍ਰੇਰੀ ਬਣਾਉਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਜੇਲ੍ਹ ਵਿਖੇ ਵਾਤਾਵਰਨ ਦੀ ਸੰਭਾਲ ਲਈ ਬੂਟਾ ਵੀ ਲਾਇਆ।ਸਪੀਕਰ ਸ. ਸੰਧਵਾਂ ਨੇ ਕੈਦੀਆਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਉਹ ਜੇਲ੍ਹ ਵਿੱਚ ਮਿਲੀ ਸਜਾ ਤੋਂ ਕੁਝ ਸਿੱਖਣ ਅਤੇ ਪ੍ਰਣ ਕਰਨ ਕਿ ਉਹ ਸਜਾ ਪੂਰੀ ਹੋਣ ਉਪਰੰਤ ਬਾਹਰ ਜਾ ਕੇ ਇੱਕ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਡਿਪਟੀ ਸੁਪਰਡੈਂਟ ਜੇਲ੍ਹ ਅਰਪਨਜੋਤ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

 

 

 

 

Previous articleਸਰੀ ਸੁਪਰ ਸਟਾਰਜ਼ ਕਾਮਾਗਾਟਾ ਮਾਰੂ ਕਬੱਡੀ ਕੱਪ ਨੂੰ ਚੜਿਆ ਸੁਨਹਿਰੀ ਰੰਗ 
Next articleਬੇਹੱਦ ਦੁਖਦਾਈ ਖ਼ਬਰ