ਵਿਸ਼ਵ ਡੇਂਗੂ ਦਿਵਸ ਸੰਬੰਧੀ ਜੈਨਪੁਰ ਸਕੂਲ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਵਿਦਿਆਰਥੀਆਂ ਨੂੰ ਮੱਛਰ ਤੋਂ ਬਚਣ ਅਤੇ ਡੇਂਗੂ ਬੁਖਾਰ ਦੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਸਿਵਲ ਸਰਜਨ ਕਪੂਰਥਲਾ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮੋਹਨਪ੍ਰੀਤ ਸਿੰਘ ਦੀ ਅਗਵਾਈ ਹੇਠ ਸੀ ਐਚ ਸੀ ਟਿੱਬਾ ਵਿਖੇ ਜਾਗਰੂਕਤਾ ਪ੍ਰੋਗਰਾਮ ਵਿਸ਼ਵ ਡੇਂਗੂ ਦਿਵਸ ਦੇ ਸਬੰਧ ਵਿਚ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਜੈਨਪੁਰ ਵਿਖੇ ਕਰਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨਾਲ ਬਿਮਾਰੀ ਬਾਰੇ ਗੱਲਬਾਤ ਕੀਤੀ ਗਈ ਅਤੇ ਉਹਨਾ ਨੂੰ ਵਿਭਾਗ ਵਲੋ ਦਿੱਤੀ ਜਾ ਰਹੀ ਸੁਵਿਧਾ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਬੋਲਦਿਆਂ ਕੁਲਵਿੰਦਰ ਸਿੰਘ ਮਲਟੀਪਰਪਜ ਹੈਲਥ ਵਰਕਰ,ਦਾਨਿਏਸ਼ਵਰ ਸਹੋਤਾ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਇਸ ਸੰਬੰਧੀ ਜਾਗਰੂਕਤਾ ਹੈ। ਉਹਨਾ ਡੇਂਗੂ ਬੁਖਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ। ਉਹਨਾਂ ਇਸ ਮੌਕੇ ਬੋਲਦਿਆਂ ਹੋਇਆਂ ਕਿਹਾ ਕਿ ਡੇਂਗੂ ਵਾਲਾ ਮੱਛਰ ਜ਼ਿਆਦਾਤਰ ਦਿਨ ਦੇ ਸਮੇਂ ਕੱਟਦਾ ਹੈ ਅਤੇ ਇਹ ਸਾਫ ਖੜ੍ਹੇ ਹੋਏ ਪਾਣੀ ਵਿਚ ਪੈਦਾ ਹੁੰਦਾ ਹੈ ਇਸ ਦੀ ਪੈਦਾਇਸ਼ ਨੂੰ ਰੋਕਣ ਲਈ ਸਾਨੂੰ ਚਾਹੀਦਾ ਹੈ ਕਿ ਕਿਤੇ ਵੀ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਬਦਲ ਦਿੱਤਾ ਜਾਵੇ। ਇਸ ਦੇ ਨਾਲ ਤੇਜ ਬੁਖਾਰ ਹੋਣ ਦੇ ਨਾਲ ਸ਼ਰੀਰ ਦਰਦ, ਅਖਾ ਦੇ ਪਿਛਲੇ ਹਿੱਸੇ ਵਿਚ ਦਰਦ, ਨੱਕ ਅਤੇ ਮਸੂੜਿਆਂ ਵਿਚ ਖੂਨ ਆਉਣਾ, ਆਦਿ ਲੱਛਣ ਆਉਣ ਤੇ ਤੁਰਤ ਸਰਕਾਰੀ ਹਸਪਤਾਲ ਵਿਖੇ ਆਪਣਾ ਡੇਂਗੂ ਦਾ ਟੈਸਟ ਜਰੂਰ ਕਰਵਾਓ ਅਤੇ ਡਾਕਟਰੀ ਸਲਾਹ ਨਾਲ ਆਪਣਾ ਇਲਾਜ ਸ਼ੁਰੂ ਕਰੋ।

ਇਸ ਦੇ ਨਾਲ ਉਹਨਾ ਦੱਸਿਆ ਕਿ ਹਫਤੇ ਵਿਚ ਘਰਾ ਦੇ ਅੰਦਰ ਪਏ ਖਾਲੀ ਗਮਲੇ, ਕੂਲਰ, ਪੰਛੀਆ ਲਈ ਪਾਣੀ ਦੇ ਬਣੇ ਬਰਤਨ ਅਤੇ ਫਰਿਜ ਦੀ ਟਰੇ ਜਰੂਰ ਸਾਫ ਕਰੋ ਨਹੀਂ ਤਾਂ ਡੇਂਗੂ ਦਾ ਮੱਛਰ ਹਫਤੇ ਵਿੱਚ ਹੀ ਅੰਡੇ ਤੋਂ ਪੂਰਾ ਮਛਰ ਬਣ ਜਾਂਦਾ ਹੈ ਜਿਸ ਨੂੰ ਪਹਿਲਾ ਹੀ ਨਸ਼ਟ ਕਰਨਾ ਜਰੂਰੀ ਹੈ । ਇਸ ਦੌਰਾਨ ਵਿਦਿਆਰਥੀਆਂ ਦੇ ਵਿਸ਼ਵ ਡੇਂਗੂ ਦਿਵਸ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ ਪ੍ਰੀਤਯੰਗ ਸਿੰਘ, ਕੰਵਲਪ੍ਰੀਤ ਸਿੰਘ, ਗੀਤਾਂਜਲੀ, ਚੇਤਨਾ, ਰਮਨਦੀਪ ਕੌਰ ਸੰਧਾ, ਬਲਜੀਤ ਕੌਰ ,ਪਰਗਾਸ ਕੌਰ , ਸੁਰਿੰਦਰ ਕੌਰ, ਆਦਿ ਹਾਜ਼ਰ ਸਨ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਡੀ ਤੁਲਨਾ ਜਾਨਵਰਾਂ ਨਾਲ
Next articleਸਿਰਜਣਾ ਕੇਂਦਰ ਵੱਲੋਂ “ਤਲ਼ੀ ਤੇ ਜੁਗਨੂੰ” ਕਾਵਿ-ਸੰਗ੍ਰਹਿ ਲੋਕ ਅਰਪਿਤ