ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਤੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਸਾਹਦੜਾ ਦੀ ਪੰਚਾਇਤ ਨੂੰ ਇਕ ਲੱਖ ਰੁਪਏ ਦੀ ਗ੍ਰਾਂਟ ਓਪਨ ਜਿਮ ਅਤੇ ਖੇਡਾਂ ਦੇ ਸਮਾਨ ਲਈ ਦਿੱਤੀ ਗਈI ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦਾ ਵਿਕਾਸ ਵੀ ਪਹਿਲ ਦੇ ਅਧਾਰ ਤੇ ਕਰ ਰਹੀ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਲਈ ਇਕੱਲੇ ਇਕੱਲੇ ਪਿੰਡ ਵਿੱਚ ਓਪਨ ਜਿਮ ਲਗਾਏ ਜਾ ਰਹੇ ਹਨ।ਜਿਸ ਦੇ ਤਹਿਤ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਸਮਾਂ ਜਿਮ ਵਿੱਚ ਬਿਤਾਉਣ ਈ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਨਹੀਂ ਦਿੱਤੀ ਗਈI ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੀ ਖਾਤਮੇ ਲਈ ਯੁੱਧ ਨਸ਼ੇ ਵਿਰੁੱਧ ਮੁਹਿਮ ਵੀ ਚਲਾਈ ਜਾ ਰਹੀ ਹੈ। ਜਿਸ ਦਾ ਸਰਕਾਰ ਨੂੰ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਤੇ ਪਿੰਡ ਦੀ ਪੰਚਾਇਤ ਵੱਲੋਂ ਸਤਨਾਮ ਜਲਾਲਪੁਰ ਦਾ ਧੰਨਵਾਦ ਕੀਤਾ ਗਿਆ ਤੇ ਇਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਤੇ ਬਲਾਕ ਸੰਮਤੀ ਮੈਂਬਰ ਅਮਰੀਕ ਸਿੰਘ,ਸਰਪੰਚ ਸੁਰਿੰਦਰ ਸਿੰਘ,. ਸਾਬਕਾ ਕੈਪਟਨ ਸੁਰਿੰਦਰ ਸਿੰਘ,ਪੰਚ ਭੁਪਿੰਦਰ ਸਿੰਘ,ਪੰਚ ਗੁਰਨੇਕ ਸਿੰਘ,ਕਰਨਜੀਤ ਸਿੰਘ,ਵਾਸੁਦੇਵ, ਮੋਹਨ ਸਿੰਘ,ਦਿਲਾਵਰ ਸਿੰਘ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



