ਜੰਮੂ: ਵੈਨ ਡੂੰਘੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 8 ਜ਼ਖ਼ਮੀ

ਰਾਜੌਰੀ/ਜੰਮੂ (ਸਮਾਜ ਵੀਕਲੀ) : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਵੈਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ  ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਥਾਨਮੰਡੀ ਸਬ-ਡਿਵੀਜ਼ਨ ‘ਚ ਉਸ ਸਮੇਂ ਵਾਪਰਿਆ ਜਦੋਂ ਵੈਨ ਪੁਣਛ ਤੋਂ ਭੰਗਈ ਪਿੰਡ ਨੂੰ ਪਰਤ ਰਹੀ ਸੀ। ਕਾਰ ਵਿੱਚ ਸਵਾਰ ਵਿਅਕਤੀ ਪੁਣਛ ਵਿੱਚ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ ਥਾਨਮੰਡੀ ਭੰਗਈ ਰੋਡ ਉੱਤੇ ਡਰਾਈਵਰ ਨੇ ਆਪਣੀ ਮੰਜ਼ਿਲ ਤੋਂ ਕੁਝ ਮੀਟਰ ਦੀ ਦੂਰੀ ‘ਤੇ ਗੱਡੀ ਦਾ ਕੰਟਰੋਲ ਗੁਆ ਦਿੱਤਾ। ਪੁਲੀਸ ਨੇ ਹਾਦਸੇ ਦੇ ਸਮੇਂ ਗੱਡੀ ਵਿੱਚ ਕੁੱਲ 12 ਵਿਅਕਤੀ ਸਵਾਰ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਜੀਤ ਪਵਾਰ ਵੱਲੋਂ ਸੱਦੀ ਮੀਟਿੰਗ ਵਿੱਚ ਐੱਨਸੀਪੀ ਦੇ 53 ਵਿਚੋਂ 35 ਵਿਧਾਇਕ ਪੁੱਜੇ
Next articleਬਠਿੰਡਾ ਅਤੇ ਪਠਾਨਕੋਟ ਦੀਆਂ ਲੜਕੀਆਂ ਆਫੀਸਰਜ਼ ਟਰੇਨਿੰਗ ਅਕੈਡਮੀ ਚੇਨੱਈ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ