HOME ਮਜ਼੍ਹਬ ਦੇ ਨਾਂਅ ਤੇ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੈਰ ਸਪਾਟਾ...

ਮਜ਼੍ਹਬ ਦੇ ਨਾਂਅ ਤੇ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੈਰ ਸਪਾਟਾ ਕੇਂਦਰ ਪਹਿਲਗਾਮ ਵਿਖੇ ਜੋ ਮਾਸੂਮ ਸੈਲਾਨੀਆਂ ਦੀ ਹੱਤਿਆ ਕੀਤੀ ਗਈ, ਬੇਹੱਦ ਨਿੰਦਣਯੋਗ ਹੈ:- ਡਾਕਟਰ ਕਟਾਰੀਆ, ਡਾਕਟਰ ਜੈਨਪੁਰ।

9

ਨਵਾਂਸ਼ਹਿਰ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾ )  ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਪਿੰਡ ਗੁਜ਼ਰਪੁਰ ਵਿਖੇ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ ਦੀ ਰਿਹਾਇਸ਼ ਤੇ ਕੀਤੀ ਗਈ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੈਰ ਸਪਾਟਾ ਕੇਂਦਰ ਪਹਿਲਗਾਮ ਵਿਖੇ ਜੋ ਮਜ਼੍ਹਬ ਦੇ ਨਾਂਅ ਤੇ ਅੱਤਵਾਦੀਆਂ ਨੇ ਮਾਸੂਮ ਸੈਲਾਨੀਆਂ ਨੂੰ ਉਨ੍ਹਾਂ ਦਾ ਧਰਮ ਪੁੱਛ ਕੇ ਉਨ੍ਹਾਂ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਨ੍ਹਾਂ ਦੀ ਹੱਤਿਆ ਕੀਤੀ ਗਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਇਸ ਘਟਨਾ ਦੀ ਬੇਹੱਦ ਨਿਖੇਧੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਦੇਸ਼ ਵਾਸੀਆਂ ਦੇ ਹਿਰਦੇ ਵਲੂੰਧਰੇ ਗਏ। ਅੱਤਵਾਦੀਆਂ ਨੇ ਮਜ਼੍ਹਬ ਦੇ ਨਾਂਅ ਤੇ ਮੌਤ ਦਾ ਨੰਗਾ ਨਾਚ ਕੀਤਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਕਤਲੋਗਾਰਤ ਦੇ ਦੋਸ਼ੀਆਂ ਨੂੰ ਸ਼ਰੇਆਮ ਫਾਂਸੀ ਦਿੱਤੀ ਜਾਵੇ ਤਾਂ ਜੋ ਮਰਨ ਵਾਲੇ ਬੇਕਸੂਰ ਸੈਲਾਨੀਆਂ ਦੇ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ। ਮੀਟਿੰਗ ਦੌਰਾਨ ਉਨ੍ਹਾਂ ਸਰਕਾਰ ਤੋਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਜੋ ਕਾਫੀ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ ਉਸ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਵੀ ਕੀਤੀ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰਜ਼ ਪਿੰਡਾ, ਕਸਬਿਆਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਆਪਣੇ ਕਿੱਤੇ ਨੂੰ ਬਚਾਉਂਦੇ ਹੋਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ , ਡਾਕਟਰ ਅਨੁਪਿੰਦਰ ਸਿੰਘ ਸੂੰਢ, ਡਾਕਟਰ ਅਮ੍ਰਿਤ ਲਾਲ ਫਰਾਲਾ, ਡਾਕਟਰ ਜਤਿੰਦਰ ਸਹਿਗਲ, ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ, ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ ਅਤੇ ਸਮੂਹ ਬਲਾਕ ਦੇ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਸੁਰਜੀਤ ਹਾਕੀ ਸੁਸਾਇਟੀ ਵਲੋਂ ਇੰਡੀਅਨ ਆਇਲ ਹੈੱਡ ਪ੍ਰਦੀਪ ਸਚਦੇਵ ਦਾ ਸਨਮਾਨ ।
Next articleਡਾ ਅੰਬੇਡਕਰ ਮਿਸ਼ਨ ਸੋਸਾਇਟੀ ਬੰਗਾ ਵੱਲੋਂ ਭਾਰਤ ਰਤਨ ਭੀਮ ਰਾਓ ਅੰਬੇਦਕਰ ਜੀ ਦਾ 134 ਵਾਂ ਜਨਮ ਦਿਨ ਮੁਕਤ ਪੁਰਾ ਵਿਖ਼ੇ ਮਨਾਇਆ ਜਾਵੇਗਾ