ਹੱਦਬੰਦੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਮਾਰਚ ਕੱਢਣ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਨੇਤਾ ਨਜ਼ਰਬੰਦ

ਸ੍ਰੀਨਗਰ (ਸਮਾਜ ਵੀਕਲੀ):  ਜੰਮੂ-ਕਸ਼ਮੀਰ ‘ਚ ਹੱਦਬੰਦੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਗੁਪਕਾਰ ਮੈਨੀਫੈਸਟੋ ਅਲਾਇੰਸ (ਪੀਏਜੀਡੀ) ਵੱਲੋਂ ਮਾਰਚ ਕੱਢਣ ਤੋਂ ਪਹਿਲਾਂ ਤਿੰਨ ਸਾਬਕਾ ਮੁੱਖ ਮੰਤਰੀਆਂ ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੇ ਪੁੱਤਰ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਕਿਹਾ, ‘ਸ਼ੁਭ ਸਵੇਰ ਅਤੇ 2022 ਦਾ ਸੁਆਗਤ ਹੈ। ਨਵੇਂ ਸਾਲ ਦੀ ਸ਼ੁਰੂਆਤ ਉਸੇ ਜੰਮੂ-ਕਸ਼ਮੀਰ ਦੀ ਪੁਲਿਸ ਨਾਲ, ਜੋ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਉਨ੍ਹਾਂ ਦੇ ਘਰਾਂ ਵਿੱਚ ਬੰਦ ਕਰ ਰਹੀ ਹੈ ਅਤੇ ਪ੍ਰਸ਼ਾਸਨ ਆਮ ਲੋਕਤੰਤਰੀ ਗਤੀਵਿਧੀਆਂ ਤੋਂ ਇੰਨਾ ਡਰਿਆ ਹੋਇਆ ਹੈ।’

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article15 ਤੋਂ 18 ਸਾਲ ਦੇ ਅੱਲੜਾਂ ਲਈ ਕਰੋਨਾ ਟੀਕਾਕਰਨ ਰਜਿਸਟ੍ਰੇਸ਼ਨ ਸ਼ੁਰੂ
Next articleRaje tries to find ‘lost’ roots in desert state via temple runs