ਜੰਮੂ ਕਸ਼ਮੀਰ: ਪੁਣਛ ’ਚ ਕੰਟਰੋਲ ਰੇਖਾ ’ਤੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਕਾਮ, ਤਿੰਨ ਗ੍ਰਿਫ਼ਤਾਰ

ਜੰਮੂ (ਸਮਾਜ ਵੀਕਲੀ) : ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੀ ਸਰਹੱਦੀ ਵਾੜ ਦੇ ਨੇੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ ਕਰ ਦਿੱਤਾ ਅਤੇ ਇਸ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰਮਾਰਾ ਪਿੰਡ ‘ਚ ਤੜਕੇ ਹੋਈ ਗੋਲੀਬਾਰੀ ‘ਚ ਫੌਜ ਦਾ ਇਕ ਜਵਾਨ ਅਤੇ ਗ੍ਰਿਫਤਾਰ ਮੁਲਜ਼ਮਾਂ ‘ਚੋਂ ਇਕ ਜ਼ਖ਼ਮੀ ਹੋ ਗਿਆ। ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ ਸ਼ੱਕੀ ਹਰਕਤ ਦਾ ਪਤਾ ਲੱਗਣ ‘ਤੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਫੜੇ ਮੁਲਜ਼ਮਾਂ ਦੀ ਪਛਾਣ ਮੁਹੰਮਦ ਫਾਰੂਕ (26), ਮੁਹੰਮਦ ਰਿਆਜ਼ (23) ਅਤੇ ਮੁਹੰਮਦ ਜ਼ੁਬੈਰ (22) ਪਿੰਡ ਕਰਮਾਰਾ ਵਜੋਂ ਹੋਈ ਹੈ। ਮੁਹੰਮਦ ਫਾਰੂਕ ਦੇ ਪੈਰ ਵਿੱਚ ਗੋਲੀ ਲੱਗੀ ਹੈ। ਫੜੇ ਵਿਅਕਤੀਆਂ ਕੋਲੋਂ ਇੱਕ ਏਕੇ ਰਾਈਫਲ, ਦੋ ਪਿਸਤੌਲ, ਛੇ ਗ੍ਰਨੇਡ, ਪ੍ਰੈਸ਼ਰ ਕੁੱਕਰ ਵਿੱਚ ਰੱਖੀ ਆਈਈਡੀ (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਅਤੇ ਹੈਰੋਇਨ ਦੇ 20 ਪੈਕਟ ਬਰਾਮਦ ਕੀਤੇ ਗਏ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦਾ ਮਹੀਨਾਵਾਰ ਔਨਲਾਈਨ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ ਕਰਵਾਇਆ ਗਿਆ
Next articleਮੱਧ ਪ੍ਰਦੇਸ ’ਚ ਕਾਰ ਨੂੰ ਅੱਗ ਲੱਗਣ ਕਾਰਨ ਪਰਿਵਾਰ ਦੇ 4 ਜੀਆਂ ਦੀ ਮੌਤ