ਜੰਮੂ ਕਸ਼ਮੀਰ: ਸ਼ੋਪੀਆਂ ਵਿਚ ਮੁਕਾਬਲੇ ’ਚ ਦੋ ਅਤਿਵਾਦੀ ਹਲਾਕ

ਸ੍ਰੀਨਗਰ (ਸਮਾਜ ਵੀਕਲੀ):  ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨਿਚਰਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਹਲਾਕ ਹੋ ਗਏ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ੁਫ਼ੀਆ ਜਾਣਕਾਰੀ ਮਿਲਣ ’ਤੇ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਚੌਗਾਮ ਇਲਾਕੇ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇਲਾਕੇ ਵਿਚ ਛੁਪੇ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਪਛਾਣ ਸ਼ੋਪੀਆਂ ਵਿਚ ਪੈਂਦੇ ਬਰਾਰੀਪੁਰਾ ਦੇ ਸਜਾਦ ਅਹਿਮ ਚਕ ਅਤੇ ਪੁਲਵਾਮਾ ਵਿਚ ਪੈਂਦੇ ਅਚਾਨ ਲਿਟਰ ਦੇ ਰਾਜਾ ਬਾਸਿਤ ਯਾਕੂਬ ਵਜੋਂ ਹੋਈ। ਉਹ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾ ਚੋਣਾਂ ’ਚ ਹਿੱਸਾ ਲਵਾਂਗੇ ਤੇ ਨਾ ਹੀ ਕਿਸੇ ਪਾਰਟੀ ਦੀ ਹਮਾਇਤ ਕਰਾਂਗੇ: ਉਗਰਾਹਾਂ
Next articleਬਰਤਾਨੀਆ ਨੇ ਬਜ਼ੁਰਗਾਂ ਅਤੇ ਅੰਗਹੀਣਾਂ ਦੀ ਦੇਖਭਾਲ ਕਰਨ ਵਾਲੇ ਵਿਦੇਸ਼ੀ ਵਰਕਰਾਂ ਦੇ ਵੀਜ਼ਾ ਨੇਮਾਂ ਵਿਚ ਢਿੱਲ ਦਿੱਤੀ