HOME ਮੰਗਾਂ ਨੂੰ ਲੈ ਕੇ ਜਾਮਨਗਰ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇਅ ਤੇ ਚੱਲ...

ਮੰਗਾਂ ਨੂੰ ਲੈ ਕੇ ਜਾਮਨਗਰ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇਅ ਤੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਚੌਥੇ ਦਿਨ ਵੀ ਜਾਰੀ

1
ਕੈਪਸ਼ਨ - ਪਿੰਡ ਟਿੱਬਾ ਵਿਖੇ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਠੱਪ ਕਰਕੇ ਧਰਨੇ ਤੇ ਬੈਠੇ ਰੋਡ ਸੰਘਰਸ਼ ਕਮੇਟੀ ਦੇ ਆਗੂ
ਸੰਯੁਕਤ ਕਿਸਾਨ ਮੋਰਚੇ,ਗੋਰਮਿੰਟ ਟੀਚਰ ਯੂਨੀਅਨ ਅਤੇ ਸਾਹਿਤ ਸਭਾ  ਵੱਲੋਂ ਸਮਰਥਨ
ਦੇਰ ਸ਼ਾਮ ਡਿਪਟੀ ਕਮਿਸ਼ਨਰ ਵੱਲੋਂ ਸਾਰੀਆਂ ਧਿਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ 
ਕਪੂਰਥਲਾ, (ਸਮਾਜ ਵੀਕਲੀ)  ( ਕੌੜਾ)–  ਰੋਡ ਸੰਘਰਸ਼ ਕਮੇਟੀ ਵੱਲੋਂ ਦਿੱਲੀ ਕਟੜਾ ਅਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਤੇ ਪਿੰਡ ਟਿੱਬਾ ਵਿਖੇ ਦਿੱਤਾ ਜਾ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ।ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਕਿਸਾਨਾਂ ਨੇ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਕਿਸਾਨਾਂ ਨੂੰ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ ਬਹੁਤ ਘੱਟ ਦਿੱਤਾ ਗਿਆ ਹੈ।ਜਦ ਹਰਿਆਣੇ ਵਿੱਚ 1 ਕਰੋੜ ਤੋਂ ਵੱਧ ਮੁਆਵਜ਼ਾ ਦਿੱਤਾ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ ਜੋਸ਼ਨ,ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ, ਤਰਸੇਮ ਸਿੰਘ ਰਣਧੀਰ ਪੁਰ, ਹਰਿੰਦਰ ਸਿੰਘ, ਜਸਵਿੰਦਰ ਸਿੰਘ ਬਈ, ਇੰਦਰਜੀਤ ਸਿੰਘ ਲਿਫਟਰ ਨੇ ਕਿਹਾ ਕਿ ਸਰਕਾਰਾਂ ਦੀ ਮਿਲੀਭੁਗਤ ਨਾਲ ਪਹਿਲਾਂ ਜ਼ਮੀਨਾਂ ਦੇ ਕੁਲੈਕਟਰ ਰੇਟ ਘਟਾਏ ਗਏ ਅਤੇ ਫਿਰ ਬਹੁਤ ਘੱਟ ਮੁਆਵਜ਼ਾ ਦਿੱਤਾ ਗਿਆ। ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ। ਉਹਨਾਂ ਨੇ ਕਿਹਾ ਕਿ ਦਿੱਲੀ ਕਟੜਾ ਅਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਜਮੀਨਾਂ ਐਕਵਾਇਰ ਕਰਨ ਸਮੇਂ ਕਿਸਾਨਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ।ਇਸ ਦੌਰਾਨ ਕਮੇਟੀ ਨੇ ਫੈਸਲਾ ਲਿਆ ਕਿ ਆਰਬੀਟਰੇਸ਼ਨ ਟ੍ਰਿਬਿਊਨਲ ਦੇ ਫੈਸਲੇ ਵਿਰੁੱਧ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ  ਸੈਕਸ਼ਨ 34 ਤਹਿਤ ਨੈਸ਼ਨਲ ਕੀਤੇ ਗਏ ਚੈਲੰਜ ਨੂੰ ਵਾਪਸ ਨਾ ਲਿਆ, ਸਰਵਿਸ ਰੋਡ, ਰਹਿੰਦੇ ਐਵਾਰਡ ਜਲਦ ਨਾ ਕੀਤੇ ਗਏ, ਉਦੋਂ ਤੱਕ ਅਣਮਿੱਥੇ ਸਮੇਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ।ਇਸੇ ਦੌਰਾਨ ਦੇਰ ਸ਼ਾਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਜੈਕਟ ਡਾਇਰੈਕਟਰ,ਡੀ ਆਰ ਓ ਅਤੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਸਾਰੀਆਂ ਧਿਰਾਂ ਦੇ ਪੱਖਾਂ ਨੂੰ ਪ੍ਰਮੁੱਖਤਾ ਨਾਲ ਸੁਣਿਆ।ਇਸ ਮੌਕੇ ਸਹਿਮਤੀ ਬਣੀ ਕਿ ਕੱਲ੍ਹ 10 ਜਨਵਰੀ ਨੂੰ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਦੀ ਡੀ ਆਰ ਓ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ਼ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਵੇਗੀ। ਇਸ ਮੌਕੇ ਧਰਨੇ ਤੇ ਡਟੇ ਪ੍ਰਭਾਵਿਤ ਕਿਸਾਨਾਂ ਨੂੰ ਸਯੁੰਕਤ ਕਿਸਾਨ ਮੋਰਚੇ ਦੇ ਆਗੂ ਅਮਰਜੀਤ ਸਿੰਘ ਟਿੱਬਾ, ਗੋਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਗੋਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੁਖਦੇਵ ਸਿੰਘ ਬੂਲਪੁਰ, ਸਾਹਿਤ ਸਭਾ ਤੋਂ ਡਾਕਟਰ ਸਵਰਨ ਸਿੰਘ, ਨਰਿੰਦਰ ਸਿੰਘ ਸੋਨੀਆ, ਮੁਖਤਾਰ ਸਿੰਘ ਚੰਦੀ, ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ, ਆੜਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਬੀਰ ਸਿੰਘ ਝੰਡੂਵਾਲਾ, ਮਾਸਟਰ ਕੇਡਰ ਯੂਨੀਅਨ ਦੇ ਆਗੂ ਨਰੇਸ਼ ਕੋਹਲੀ ਆਦਿ ਵੱਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਮੰਗ ਕੀਤੀ ਕਿ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਤਰੁੰਤ ਮੰਨਿਆ ਜਾਵੇ।ਉੱਧਰ ਅੱਜ ਚੌਥੇ ਦਿਨ ਵੀ ਐਕਸਪ੍ਰੈਸ ਵੇਅ ਤੇ ਨਿਰਮਾਣ ਕਾਰਜ ਪੂਰੀ ਤਰ੍ਹਾਂ ਠੱਪ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਤੂਫ਼ਾਨ ਦੌਰਾਨ ਬਰਮਿੰਘਮ ‘ਚ ਆਸਮਾਨ ਗੁਲਾਬੀ
Next articleਲੋਹੜੀ -ਤਿਲੀ ਉਸ ਘਰ ਜਾ, ਜਿੱਥੇ ਕਾਕੇ ਦਾ ਵਿਆਹ ਪਰ ਕਾਕੇ ਕਾਕੀਆਂ ਤਾਂ ਪ੍ਰਦੇਸੀ ਤੁਰ ਗਏ !