ਜਰਖੜ ਹਾਕੀ ਅਕੈਡਮੀ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ

 ਸਰੀਂਹ ਜਲੰਧਰ ਅਤੇ ਜਰਖੜ ਅਕੈਡਮੀ ਵਿਚਕਾਰ ਖੇਡਿਆ ਗਿਆ ਪ੍ਰਦਰਸ਼ਨੀ ਮੈਚ, ਜੇਤੂ ਬੱਚੇ ਕੀਤੇ ਸਨਮਾਨਿਤ 
ਲੁਧਿਆਣਾ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ)  ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮਦਿਨ ਖੇਡ ਭਾਵਨਾ ਦੇ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ । ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਹਰਦੇਵ ਸਿੰਘ ਜਰਖੜ ਸਕੂਲ ,ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਅਤੇ ਚੇਅਰਮੈਨ ਪਲਵਿੰਦਰ ਸਿੰਘ ਬਿੱਲੂ ਆਦਿ ਸਮੂਹ ਖਿਡਾਰੀਆਂ ਅਤੇ ਪ੍ਰਬੰਧਕਾਂ ਨੇ ਹਾਕੀ ਤੇ ਯਾਦੂਗਰ ਧਿਆਨ ਚੰਦ ਦੇ ਆਦਮਕੱਦ ਬੁੱਤ ਉੱਤੇ ਫੁੱਲ ਮਾਲਾ ਭੇਟ ਕਰਕੇ ਉਹਨਾਂ ਨੂੰ ਉਹਨਾਂ ਨੂੰ ਯਾਦ ਕੀਤਾ ਅਤੇ ਇੱਕ ਸਾਂਝੀ ਤਸਵੀਰ ਕਰਾਈ । ਇਸ ਮੌਕੇ ਪ੍ਰਿੰਸੀਪਲ ਹਰਦੇਵ ਸਿੰਘ ਅਤੇ ਜਗਰੂਪ ਸਿੰਘ ਜਰਖੜ ਨੇ ਬੱਚਿਆਂ ਨੂੰ ਹਾਕੀ ਦੇ ਜਾਦੂਗਰ ਧਿਆਨ ਚੰਦ ਦੀਆਂ ਅਹਿਮ ਪ੍ਰਾਪਤੀਆਂ ਉਹਨਾਂ ਦੀ ਜ਼ਿੰਦਗੀ ਜੀ ਘਾਲਣਾ ਬਾਰੇ ਜਾਗਰੂਕ ਕਰਾਉਂਦਿਆਂ ਬੱਚਿਆਂ ਨੂੰ ਉਹਨਾਂ ਵਰਗੇ ਮਹਾਨ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਚੇਅਰਮੈਨ ਪਲਵਿੰਦਰ ਸਿੰਘ ਬਿੱਲੂ ਅਤੇ ਮਾਸਟਰਜ ਹਾਕੀ ਐਸੋਸੀਏਸ਼ਨ ਪੰਜਾਬ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਜਰਖੜ ਖੇਡ ਸਟੇਡੀਅਮ ਨਾਲ ਆਪਣੀਆਂ ਜੁੜੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕੀਤਾ ਅਤੇ ਮਹਾਨ ਖਿਡਾਰੀ ਧਿਆਨ ਚੰਦ ਨੂੰ ਸਿਜਦਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਮੁੱਕੇਬਾਜ਼ੀ ਵਿੱਚ ਜ਼ਿਲ੍ਾ ਪੱਧਰੀ ਸਕੂਲ ਚੈਂਪੀਅਨ ਵਿੱਚ ਜਰਖੜ ਅਕੈਡਮੀ ਦੇ 11 ਜੇਤੂ ਖਿਡਾਰੀਆਂ ਨੂੰ ਕੀਮਤੀ ਤੋਹਫਿਆਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਕਾਮਯਾਬ ਰਹਿਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਕੋਚ ਗੁਰ ਸਤਿੰਦਰ ਸਿੰਘ ਪ੍ਰਗਟ, ਪਰਮਜੀਤ ਸਿੰਘ ਗਰੇਵਾਲ, ਗੁਰਤੇਜ ਸਿੰਘ ਬੋੜਹਾਈ, ਗੁਰਮੁਖ ਸਿੰਘ, ਸਰੀਂਹ,ਸੁਖਬੀਰ ਸਿੰਘ, ਨਰਿੰਦਰ ਸਿੰਘ ਨਿੰਦਾ , ਕਿਰਪਾਲ ਸਿੰਘ ਲੋਕਪ੍ਰੀਤ ਸਿੰਘ , ਕੁਲਵਿੰਦਰ ਸਿੰਘ ਬਿੱਲਾ , ਪਵਨਪ੍ਰੀਤ ਸਿੰਘ ਡੰਗੋਰਾਂ, ਆਦ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਬਾਬਾ ਨੰਦ ਸਿੰਘ ਜੀ ਦੀ ਬਰਸੀ ਤੇ ਭਾਈ ਘਨ੍ਹੱਈਆ ਜੀ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਲਾਇਆ
Next articleਭਾਰਤ ਨਗਰ ਦੁਕਾਨਦਾਰ ਐਸੋਸੀਏਸ਼ਨ (ਰਜਿ:) ਦੀ ਬੈਠਕ ਹੋਈ