HOME ਜਰਖੜ ਹਾਕੀ ਅਕੈਡਮੀ ਨੇ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 42ਵੀਂ ਬਰਸੀ ਖੇਡ...

ਜਰਖੜ ਹਾਕੀ ਅਕੈਡਮੀ ਨੇ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 42ਵੀਂ ਬਰਸੀ ਖੇਡ ਭਾਵਨਾ ਨਾਲ ਮਨਾਈ

2

ਜਰਖੜ ਅਕੈਡਮੀ ਦੇ ਬੱਚਿਆਂ ਨੇ ਮਹਾਨ ਖਿਡਾਰੀ ਬਣਨ ਦਾ ਕੀਤਾ ਪ੍ਰਣ 

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਨੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ , 1975 ਵਿਸ਼ਵ ਕੱਪ ਦੇ ਜੇਤੂ ਹੀਰੋ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 42ਵੀਂ ਬਰਸੀ ਖੇਡ ਭਾਵਨਾ ਦੇ ਸਤਿਕਾਰ ਦੇ ਨਾਲ ਮਨਾਈ ਗਈ । ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਅਤੇ ਸਮੂਹ ਪ੍ਰਬੰਧਕਾਂ ਨੇ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੇ ਆਦਮ ਕੱਦ ਬੁੱਤ ਜੋ ਜਰਖੜ ਖੇਡ ਸਟੇਡੀਅਮ ਵਿਖੇ ਸਥਾਪਿਤ ਕੀਤਾ ਗਿਆ ਹੈ ਉਸ ਉੱਤੇ ਹਾਰ ਪਾ ਕੇ  ਅਤੇ 2 ਮਿੰਟ ਦਾ ਮੋਨ ਧਾਰਨ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਬੱਚਿਆਂ ਨੂੰ ਜਿੱਥੇ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੇ ਜੀਵਨ ਬਾਰੇ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਉੱਥੇ ਬੱਚਿਆਂ ਨੇ ਵੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਵਰਗੇ ਮਹਾਨ ਖਿਡਾਰੀ ਬਣਨ ਦਾ ਪ੍ਰਣ ਕੀਤਾ। ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਜੋ 7 ਜਨਵਰੀ 1984 ਨੂੰ ਜਲੰਧਰ ਲਾਗੇ ਇੱਕ ਸੜਕ ਹਾਦਸੇ ਵਿੱਚ ਇਸ ਦੁਨੀਆਂ ਤੋਂ ਰੁਖਸਤ ਹੋ ਗਏ ਸਨ। ਉਹਨਾਂ ਨੇ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਦਿਆਂ ਭਾਰਤ ਨੂੰ ਚੈਂਪੀਅਨ ਬਣਾਉਣ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ ਤੇ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਉਹਨਾਂ ਦੀ ਚੋਣ ਵਿਸ਼ਵ ਇਲੈਵਨ ਦੇ ਮਹਾਨ ਖਿਡਾਰੀਆਂ ਵਿੱਚ ਵੀ ਹੋਈ । ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਭਾਰਤ ਦਾ ਇੱਕੋ ਇੱਕ ਅਜਿਹਾ ਖੇਡ ਸਟੇਡੀਅਮ ਹੈ ਜਿੱਥੇ ਦੁਨੀਆਂ ਦੇ 7 ਮਹਾਨ ਖਿਡਾਰੀਆਂ ਦੇ ਆਦਮ ਕੱਦ ਬੁੱਤ ਵੀ ਸਥਾਪਿਤ ਕੀਤੇ ਗਏ ਹਨ । ਇਸ ਤੋਂ ਇਲਾਵਾ ਜਰਖੜ ਹਾਕੀ ਅਕੈਡਮੀ ਨੇ ਆਪਣੇ ਹੀ ਦਮ ਤੇ ਐਸਟ੍ਰੋਟਰਫ ਹਾਕੀ ਮੈਦਾਨ ਦਾ ਨਿਰਮਾਣ ਵੀ ਕੀਤਾ ਹੋਇਆ ਹੈ। ਇਸ ਮੌਕੇ ਜਰਖੜ ਅਕੈਡਮੀ ਦੇ ਕੋਚ ਗੁਰਸਤਿੰਦਰ ਸਿੰਘ ਪਰਗਟ ਅਤੇ ਹਰਮੀਤ ਸਿੰਘ ਨੇ ਵੀ ਅਕੈਡਮੀ ਦੇ ਬੱਚਿਆਂ ਨੂੰ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀਆਂ ਪ੍ਰਾਪਤੀਆਂ ਬਾਰੇ ਭਰਪੂਰ ਜਾਣਕਾਰੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਾਬਕਾ ਕੌਮੀ ਹਾਕੀ ਖਿਡਾਰੀ ਹੁਕਮ ਸਿੰਘ ਲੁਧਿਆਣਾ, ਪਰਮਜੀਤ ਸਿੰਘ ਪੰਮਾ ਗਰੇਵਾਲ , ਜੁਆਏਦੀਪ ਸਿੰਘ, ਪਵਨਪ੍ਰੀਤ ਸਿੰਘ ਡੰਗੋਰਾ, ਰਘਵੀਰ ਸਿੰਘ ਡੰਗੋਰਾ ਆਦਿ ਜਰਖੜ ਅਕੈਡਮੀ ਦੇ ਸਮੂਹ ਖਿਡਾਰੀ ਅਤੇ ਪ੍ਰਬੰਧਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਿੱਖਿਆ ਮੰਤਰੀ ਸ੍ਰ: ਹਰਜੋਤ ਸਿੰਘ ਬੈਂਸ ਵੱਲੋਂ ਕਰਮਜੀਤ ਸਿੰਘ ਗਰੇਵਾਲ ਦੀ ਪੁਸਤਕ ਰਿਲੀਜ਼
Next articleਧਾਮ ਸੇਵਿਕਾ ਅਤੇ ਮੇਅਰ ਇੰਦਰਜੀਤ ਕੌਰ ਨੇ ਮਨੀਸ਼ ਸਸੋਦੀਆ ਅਤੇ ਅਮਨ ਅਰੋੜਾ ਨੂੰ ਅਖੰਡ ਮਹਾਯੱਗ ਲਈ ਸੱਦਾ ਦਿੱਤਾ।