HOME ਜਰਖੜ ਖੇਡਾਂ – ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ   9 ਮਈ ਤੋਂ 31...

ਜਰਖੜ ਖੇਡਾਂ – ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ   9 ਮਈ ਤੋਂ 31 ਮਈ ਤੱਕ–ਜਰਖੜ

3

ਜੇਤੂ ਟੀਮਾਂ ਨੂੰ ਮਿਲੇਗੀ ਢਾਈ ਲੱਖ ਦੇ ਕਰੀਬ ਨਾਮੀ ਇਨਾਮੀ ਰਾਸ਼ੀ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਜਰਖੜ ਖੇਡਾਂ ਦੇ ਕੜੀ ਦਾ ਹਿੱਸਾ 16ਵਾਂ ਜੇ ਐਸ.ਟੀ ਟਰੱਕ ਪਰਮਿਟ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਹੁਣ 9 ਮਈ ਤੋਂ 31 ਮਈ ਤੱਕ ਜਰਖੜ ਸਟੇਡੀਅਮ ਵਿਖੇ ਹੋਵੇਗਾ । ਇਸ ਫੈਸਟੀਵਲ ਦੇ ਹਾਕੀ ਮੁਕਾਬਲੇ ਹਫਤਾਵਰੀ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 5 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਫਲੱਡ ਲਾਈਟਾਂ ਦੀ ਰੋਸ਼ਨੀ ਵਿੱਚ ਨੀਲੇ ਰੰਗ ਦੀ ਐਸਟ੍ਰੋਟਰਫ ਮੈਦਾਨ ਉੱਤੇ ਖੇਡੇ ਜਾਣਗੇ । 9 ਮਈ ਨੂੰ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ ਹੋਵੇਗਾ । ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਜਰਖੜ ਅਕੈਡਮੀ ਦੇ ਤਕਨੀਕੀ ਡਾਇਰੈਕਟਰ ਨਰਾਇਣ ਸਿੰਘ ਗਰੇਵਾਲ ਨੇ ਦੱਸਿਆ ਕਿ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿੱਚ 16 ਟੀਮਾਂ ਹਿੱਸਾ ਲੈਣਗੀਆਂ ਜਦਕਿ ਜੂਨੀਅਰ ਵਰਗ (1-1-2012 ਤੋਂ ਬਾਅਦ ਦੇ ਜਨਮੇ ਖਿਡਾਰੀ ) ਤੇ ਅਧਾਰ ਤੇ ਟੀਮਾਂ ਹਿੱਸਾ ਲੈਣਗੀਆਂ । ਇਹ ਟੂਰਨਾਮੈਂਟ ਲੀਗ ਕੰਮ ਨਾਕ ਆਉਟ ਪ੍ਰਣਾਲੀ ਦੇ ਅਧਾਰ ਤੇ ਖੇਡਿਆ ਜਾਵੇਗਾ। ਸੀਨੀਅਰ ਵਰਗ ਦੀ ਚੈਂਪੀਅਨ ਟੀਮ ਨੂੰ 60 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ, ਓਲੰਪੀਅਨ ਪ੍ਰਿਥੀਪਾਲ ਸਿੰਘ ਰਨਿੰਗ ਹਾਕੀ ਟਰਾਫੀ ਅਤੇ ਸਰਵੋਤਮ ਖਿਡਾਰੀਆਂ ਨੂੰ ਟਾਪ ਕਲਾਸ ਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ ।  ਜਦ ਕਿ ਉਪ ਜੇਤੂ ਟੀਮ ਨੂੰ 40 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਅਤੇ ਤੀਸਰੇ ਨੰਬਰ ਤੇ ਆਉਣ ਵਾਲੇ ਟੀਮ ਨੂੰ 25 ਹਜਾਰ ਰੁਪਏ, ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਨਾਲ ਸਨਮਾਨਤ ਕੀਤਾ ਜਾਵੇਗਾ । ਸੀਨੀਅਰ ਟੀਮਾਂ ਦੀ ਐਂਟਰੀ ਫੀਸ ਪ੍ਰਤੀ ਟੀਮ 3000, ਜੂਨੀਅਰ ਟੀਮ ਦੀ ਐਂਟਰੀ ਪ੍ਰਤੀ ਟੀਮ 1000 ਰੁਪਏ ਹੋਵੇਗੀ। ਸਬ ਜੂਨੀਅਰ ਵਰਗ ਦੀ ਜੇਤੂ ਟੀਮ ਨੂੰ  ਜੇਤੂ ਰਨਿੰਗ ਟਰਾਫੀ ਅਤੇ 25000 ਰੁਪਏ ਦੀ ਇਨਾਮੀ ਰਾਸ਼ੀ, ਉਪ ਜੇਤੂ ਟੀਮ ਨੂੰ 18 ਹਜ਼ਾਰ, ਤੀਸਰੇ ਨੰਬਰ ਤੇ ਆਉਣ ਵਾਲੇ ਟਾਈਮ ਨੂੰ 13 ਹਜ਼ਾਰ,ਅਤੇ ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 10 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਟੂਰਨਾਮੈਂਟ ਦਾ ਉਦਘਾਟਨ 9 ਮਈ ਨੂੰ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਸ਼ਾਮ 7 ਵਜੇ ਕਰਨਗੇ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਖ਼ਾਲਸਾ ਸਾਜਨਾ ਦਿਵਸ ‘ਤੇ ਹਲਕਾ ਦੱਖਣੀ ਦੇ ਵੱਡਾ ਗੁਰਦੁਆਰਾ ਸਾਹਿਬ (ਢੰਡਾਰੀ) ਵਿਖੇ ਬਾਵਾ ਨਤਮਸਤਕ ਹੋਏ ਅਤੇ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਭੇਟ ਕੀਤੀ
Next articleਵਿਸਾਖੀ ਮੌਕੇ ਮਾਲੇਵਾਲ ਕੋਹਲੀ ਦੇ ਨੋਜਵਾਨਾਂ ਨੇ ਜਲਜ਼ੀਰਾਂ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ