ਲੁਧਿਆਣਾ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਸਟ ਪਿੰਡ ਜਰਖੜ ਵੱਲੋਂ ਕਰਵਾਈਆਂ ਜਾ ਰਹੀਆਂ 37ਵੀਆਂ ਮਾਡਰਨ ਪੇਂਡੂ ਮਿਨੀ ਓਲੰਪਿਕ ਜਰਖੜ ਖੇਡਾਂ ਦੀਆਂ ਤਿਆਰੀਆਂ ਦੇ ਅੰਤਿਮ ਜਾਈਜੇ ਲਈ ਮੀਟਿੰਗ ਭਲਕੇ 2 ਫਰਵਰੀ ਨੂੰ ਸ਼ਾਮ 4 ਵਜੇ ਜਰਖੜ ਖੇਡ ਸਟੇਡੀਅਮ ਵਿਖੇ ਹੋਵੇਗੀ। ਮੀਟਿੰਗ ਵਿੱਚ ਟੂਰਨਾਮੈਂਟ ਨੂੰ ਨੇਪਰੇ ਚਾੜ੍ਹਨ ਲਈ ਜਿੱਥੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ।ਉਥੇ ਵੱਖ ਵੱਖ ਟੀਮਾਂ ਦੀ ਇਨਾਮੀ ਰਾਸ਼ੀ ਅਤੇ ਹੋਰ ਤਿਆਰੀਆਂ ਦਾ ਅੰਤਿਮ ਫ਼ੈਸਲਾ ਲਿਆ ਜਾਵੇਗਾ। ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਹੀ 4 ਵਜੇ ਜਰਖੜ ਖੇਡ ਸਟੇਡੀਅਮ ਵਿਖੇ ਪਹੁੰਚ ਕੇ ਮੀਟਿੰਗ ਨੂੰ ਸਫਲ ਬਣਾਉਣ।
ਬੇਨਤੀ ਕਰਤਾ — ਜਗਰੂਪ ਸਿੰਘ ਜਰਖੜ ਫੋਨ ਨੰਬਰ 98143-00722
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj