ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਜੈਸਮੀਨ ਕੌਰ 100 ਮੀਟਰ ਰੇਸ ‘ਚ ਪਹਿਲੇ ਸਥਾਨ ‘ਤੇ ਰਹੀ

ਕਪੂਰਥਲਾ, 15 ਸਤੰਬਰ ( ਕੌੜਾ ) – ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਆਯੋਜਿਤ ਖੇਡੋ ਪੰਜਾਬ ਬਲਾਕ ਪੱਧਰੀ ਪ੍ਰਤੀਯੋਗਤਾ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਰੇਲ ਕੋਚ ਫੈਕਟਰੀ ਦੀ ਵਿਦਿਆਰਥਣ ਪਹਿਲੇ ਸਥਾਨ ‘ਤੇ ਕਬਜ਼ਾ ਕਰਨ ਵਿਚ ਸਫਲ ਰਹੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ 100 ਮੀਟਰ ਰੇਸ ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕਰਨ ਵਿਚ ਸਫਲ ਰਹੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਹੋਣਹਾਰ ਵਿਦਿਆਰਥਣ ਅਤੇ ਸਟਾਫ਼ ਮੈਂਬਰਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੱਤੀ । ਬੀਬੀ ਗੁਰਪ੍ਰੀਤ ਕੌਰ, ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਜੇਤੂ ਵਿਦਿਆਰਥਣ ਜੈਸਮੀਨ ਕੌਰ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ । ਇਸ ਮੌਕੇ ਮੈਡਮ ਰਜਨੀ ਅਰੋੜਾ, ਰਣਧੀਰ ਸਿੰਘ ਡੀ ਪੀ, ਰੇਨੂੰ ਬਾਲਾ ਡੀ ਪੀ ਆਦਿ ਸਟਾਫ਼ ਮੈਂਬਰ ਹਾਜਰ ਸਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ਼ਹੀਦ ਊਧਮ ਸਿੰਘ 
Next articleਕਵਿਤਾ / ਖੁਸ਼ੀਆਂ ਹੀ ਉਡ ਗਈਆ ਨੇ