ਜਸਵੀਰ ਸਿੰਘ ਘੁੰਮਣ ਨੇ ਪਾਰਟੀ ਸੁਪ੍ਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਦਾ ਕੀਤਾ ਧੰਨਵਾਦ
ਬਲਾਚੌਰ (ਸਮਾਜ ਵੀਕਲੀ) ਜਤਿੰਦਰ ਪਾਲ ਸਿੰਘ ਕਲੇਰ- ਆਮ ਆਦਮੀ ਪਾਰਟੀ ਵਲੋਂ ਜੋ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਲੋਕਾਂ ਵਿਚ ਵਿਚਰ ਰਹੇ ਹਨ, ਉਹਨਾਂ ਆਗੂਆਂ ਨੂੰ ਵੱਖ-ਵੱਖ ਵਿਭਾਗਾਂ, ਕਮਿਸ਼ਨਾਂ, ਟਰੱਸਟਾਂ ਵਿੱਚ ਨੁਮਾਇੰਦਗੀਆਂ ਦਿੱਤੀਆਂ ਗਈਆਂ ਹਨ। ਇਸ ਲੜੀ ਤਹਿਤ ਬਲਾਚੌਰ ਤੋਂ ਸਰਗਰਮ ਅਤੇ ਲੋਕਾਂ ਵਿਚ ਵਿਚਰਦੇ ਆਗੂ ਜਸਵੀਰ ਸਿੰਘ ਘੁੰਮਣ ਟ੍ਰੇਡ ਵਿੰਗ ਬਲਾਚੌਰ ਤਹਿਸੀਲ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਜਸਵੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਾਸੀਆਂ ਲਈ ਜੋ ਸਹੂਲਤਾਂ ਅਤੇ ਪ੍ਰੋਜੈਕਟ ਲਗਾਏ ਜਾ ਰਹੇ ਹਨ, ਉਹਨਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਮੈਂ ਪਾਰਟੀ ਸੁਪ੍ਰੀਮੋ ਅਰਵਿੰਦਰ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ, ਜਿਹਨਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ, ਮੈਂ ਆਪਣੀ ਜ਼ਿੰਮੇਵਾਰੀ ਬਾਖੂਭੀ ਨਿਭਾਵਾਂਗਾ ਅਤੇ ਜੋ ਵਪਾਰੀਆਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਉਹਨਾਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹਲ ਕਰਾਵਾਂਗਾਂ ।



